ਚੰਡੀਗੜ੍ਹ, 20 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ‘ਚ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill ) (ਨਾਰੀ ਸ਼ਕਤੀ ਵੰਦਨ ਬਿੱਲ) ਪਾਸ ਹੋ ਗਿਆ। ਸਲਿੱਪ ਵੋਟਿੰਗ ‘ਚ ਬਿੱਲ ਦੇ ਸਮਰਥਨ ‘ਚ 454 ਅਤੇ ਵਿਰੋਧ ‘ਚ 2 ਵੋਟਾਂ ਪਈਆਂ। ਹੁਣ ਭਲਕੇ (ਵੀਰਵਾਰ) ਇਹ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਉੱਥੋਂ ਲੰਘਣ ਤੋਂ ਬਾਅਦ ਇਹ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਜਾਵੇਗਾ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।