July 7, 2024 3:38 pm
Women's Asia Cup

Women’S Asia Cup 2022: ਥਾਈਲੈਂਡ ਨੂੰ ਹਰਾ ਕੇ ਭਾਰਤ ਲਗਾਤਾਰ ਅੱਠਵੀਂ ਵਾਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚੀ

ਚੰਡੀਗੜ੍ਹ 13 ਅਕਤੂਬਰ 2022: (Women’S Asia Cup 2022) ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ਮੈਚ ‘ਚ ਭਾਰਤ ਨੇ ਥਾਈਲੈਂਡ ਨੂੰ 74 ਦੌੜਾਂ ਨਾਲ ਹਰਾ ਦਿੱਤਾ ਹੈ । ਥਾਈਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਥਾਈਲੈਂਡ ਦੇ ਸਾਹਮਣੇ 149 ਦੌੜਾਂ ਦਾ ਟੀਚਾ ਰੱਖਿਆ। ਜਵਾਬ ਵਿੱਚ ਥਾਈਲੈਂਡ ਦੀ ਟੀਮ 74 ਦੌੜਾਂ ਹੀ ਬਣਾ ਸਕੀ ਅਤੇ ਮੈਚ ਵਿਚ ਹਾਰ ਦਾ ਸਾਹਮਣਾ ਕਰਨ ਪਿਆ। ਭਾਰਤ ਨੇ ਲਗਾਤਾਰ ਅੱਠਵੀਂ ਵਾਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਥਾਂ ਬਣਾਈ ਹੈ।

ਇਸ ਮੈਚ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 148 ਦੌੜਾਂ ਬਣਾਈਆਂ। ਸ਼ੈਫਾਲੀ ਵਰਮਾ ਨੇ 42 ਅਤੇ ਕਪਤਾਨ ਹਰਮਨਪ੍ਰੀਤ ਨੇ 36 ਦੌੜਾਂ ਬਣਾਈਆਂ। ਥਾਈਲੈਂਡ ਲਈ ਚਾਈਵਾਈ ਅਤੇ ਬੋਚਥਮ ਨੇ ਸਭ ਤੋਂ ਵੱਧ 21 ਦੌੜਾਂ ਬਣਾਈਆਂ। ਭਾਰਤ ਵੱਲੋਂ ਦੀਪਤੀ ਸ਼ਰਮਾ ਨੇ ਤਿੰਨ ਵਿਕਟਾਂ ਲਈਆਂ।