ਚੰਡੀਗੜ੍ਹ 08 ਅਕਤੂਬਰ 2022: (IND-W vs BAN-W) ਟੀ-20 ਮਹਿਲਾ ਏਸ਼ੀਆ ਕੱਪ 2022 ‘ਚ ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ (Indian team) ਦਾ ਸਾਹਮਣਾ ਬੰਗਲਾਦੇਸ਼ (Bangladesh) ਨਾਲ ਹੈ। ਭਾਰਤੀ ਟੀਮ ਇਹ ਮੈਚ ਜਿੱਤ ਕੇ ਜਿੱਤ ਦੀ ਪਟੜੀ ‘ਤੇ ਵਾਪਸੀ ਪਰਤਣਾ ਚਾਹੇਗੀ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਜਿਕਰਯੋਗ ਹੈ ਕਿ ਬੀਤੇ ਦਿਨ ਏਸ਼ੀਆ ਕੱਪ ‘ਚ ਪਾਕਿਸਤਾਨ (Pakistan) ਨੇ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ ਸੀ । ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ 20 ਓਵਰਾਂ ‘ਚ ਛੇ ਵਿਕਟਾਂ ‘ਤੇ 137 ਦੌੜਾਂ ਬਣਾਈਆਂ। ਜਵਾਬ ‘ਚ ਭਾਰਤੀ ਟੀਮ 19.4 ਓਵਰਾਂ ‘ਚ 124 ਦੌੜਾਂ ‘ਤੇ ਆਲ ਆਊਟ ਹੋ ਗਈ।