IND-W vs BAN-W

Women’S Asia Cup: ਸ਼ੈਫਾਲੀ ਤੇ ਦੀਪਤੀ ਸ਼ਰਮਾ ਦੀ ਸ਼ਾਨਦਾਰ ਗੇਂਦਬਾਜ਼ੀ, ਭਾਰਤ ਨੇ ਬੰਗਲਾਦੇਸ਼ ਨੂੰ 59 ਦੌੜਾਂ ਨਾਲ ਹਰਾਇਆ

ਚੰਡੀਗੜ੍ਹ 08 ਅਕਤੂਬਰ 2022: (IND-W vs BAN-W) ਟੀ-20 ਮਹਿਲਾ ਏਸ਼ੀਆ ਕੱਪ 2022 ‘ਚ ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ (Indian team) ਨੇ ਬੰਗਲਾਦੇਸ਼ ਨੂੰ 59 ਦੌੜਾਂ ਨਾਲ ਹਰਾ ਦਿੱਤਾ ਹੈ | ਮੈਚ ਵਿਚ ਦੀਪਤੀ ਸ਼ਰਮਾ ਅਤੇ ਸ਼ੈਫਾਲੀ ਵਰਮਾ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਮਦਦ ਨਾਲ ਭਾਰਤੀ ਟੀਮ ਨੇ ਜਿੱਤ ਹਾਸਲ ਕੀਤੀ |

ਭਰਤੀ ਟੀਮ ਵਲੋਂ ਦਿੱਤੇ 160 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ 20 ਓਵਰਾਂ ‘ਚ ਸੱਤ ਵਿਕਟਾਂ ਦੇ ਨੁਕਸਾਨ ‘ਤੇ 100 ਦੌੜਾਂ ਹੀ ਬਣਾ ਸਕੀ। ਭਾਰਤ ਲਈ ਦੀਪਤੀ ਸ਼ਰਮਾ ਨੇ ਚਾਰ ਓਵਰਾਂ ਵਿੱਚ 13 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਸ਼ੈਫਾਲੀ ਵਰਮਾ ਨੇ 4 ਓਵਰਾਂ ‘ਚ ਸਿਰਫ 10 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ।

ਇਸ ਤੋਂ ਪਹਿਲਾਂ ਸ਼ੈਫਾਲੀ ਵਰਮਾ ਦੀ ਅਰਧ ਸੈਂਕੜੇ ਵਾਲੀ ਪਾਰੀ ਅਤੇ ਸਮ੍ਰਿਤੀ ਮੰਧਾਨਾ ਦੇ ਨਾਲ 96 ਦੌੜਾਂ ਦੀ ਸਾਂਝੇਦਾਰੀ ਦੀ ਮਦਦ ਨਾਲ ਭਾਰਤੀ ਟੀਮ ਨੇ ਏਸ਼ੀਆ ਕੱਪ ਦੇ 15ਵੇਂ ਮੈਚ ‘ਚ ਬੰਗਲਾਦੇਸ਼ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 5 ਵਿਕਟਾਂ ਦੇ ਨੁਕਸਾਨ ‘ਤੇ 159 ਦੌੜਾਂ ਬਣਾਈਆਂ।

ਸ਼ੈਫਾਲੀ ਨੇ 44 ਗੇਂਦਾਂ ਵਿੱਚ ਪੰਜ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 55 ਦੌੜਾਂ ਬਣਾਈਆਂ ਅਤੇ ਮੰਧਾਨਾ ਨੇ 38 ਗੇਂਦਾਂ ਵਿੱਚ 47 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ਾਂ ਤੋਂ ਇਲਾਵਾ ਤੀਜੇ ਨੰਬਰ ‘ਤੇ ਖੇਡਣ ਆਈ ਜੇਮਿਮਾ ਰੌਡਰਿਗਜ਼ ਨੇ 24 ਗੇਂਦਾਂ ‘ਤੇ ਅਜੇਤੂ 35 ਦੌੜਾਂ ਬਣਾਈਆਂ।

Scroll to Top