Raj Lali Gill

Raj Lali Gill: ਪੰਜਾਬ ਭਰ ਦੇ ਵੂਮੈੱਨ ਸੈੱਲਾਂ ਦਾ ਦੌਰਾ ਕਰਨਗੇ ਮਹਿਲਾ ਕਮਿਸ਼ਨ ਚੇਅਰਪਰਸਨ ਰਾਜ ਲਾਲੀ ਗਿੱਲ

ਚੰਡੀਗੜ੍ਹ, 11 ਜੁਲਾਈ 2024: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ (Raj Lali Gill) ਨੇ ਅੱਜ ਮੋਹਾਲੀ ਦੇ ਫੇਜ਼-8 ਵੂਮੈਨ ਸੈੱਲ ਦਾ ਦੌਰਾ ਕੀਤਾ | ਇਸ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਸੂਬੇ ਦੇ ਸਾਰੇ ਵੂਮੈਨ ਸੈੱਲਾਂ ਦਾ ਦੌਰਾ ਕਰਨ ਦੀ ਯੋਜਨਾ ਬਣਾਈ ਹੈ |

ਇਸ ਮੌਕੇ ਰਾਜ ਲਾਲੀ ਗਿੱਲ (Raj Lali Gill) ਦਾ ਕਹਿਣਾ ਹੈ ਕਿ ਵੂਮੈਨ ਸੈੱਲਾਂ ਦਾ ਦੌਰਾ ਕਰਕੇ ਵੱਖ-ਵੱਖਮਾਮਲਿਆਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਬਾਰੇ ਚਰਚਾ ਕੀਤੀ ਹੈ | ਰੋਜ਼ਾਨਾ ਦੀਆਂ ਰਿਪੋਰਟਾਂ ਤੋਂ ਜਾਣਕਾਰੀ ਇਕੱਤਰ ਕੀਤਾ ਜਾ ਰਿਹਾ ਹੈ ਅਤੇ ਸ਼ਿਕਾਇਤਕਰਤਾਵਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਦੌਰੇ ਦਾ ਮੁੱਖ ਉਦੇਸ਼ ਉਨ੍ਹਾਂ ਦੇ ਕੇਸਾਂ ਅਤੇ ਸ਼ਿਕਾਇਤਾਂ ਦੇ ਸਹੀ ਢੰਗ ਨਾਲ ਨਿਪਟਾਰੇ ਲਈ ਢੁੱਕਵੇਂ ਢੰਗ ਉਪਲੱਬਧ ਕਰਵਾਉਣਾ ਹੈ |

Read More: Punjab News: ਪੰਜਾਬ ਦੇ ਰਾਜਪਾਲ ਗੁਰਦਾਸਪੁਰ ਜ਼ਿਲ੍ਹੇ ਦੇ 12 ਵਿਦਿਆਰਥੀਆਂ ਨੂੰ ਕਰਨਗੇ ਸਨਮਾਨਿਤ

Scroll to Top