ਚੰਡੀਗੜ੍ਹ 16 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਇੰਗਲੈਂਡ ਨੇ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ । ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ 36.2 ਓਵਰਾਂ ‘ਚ 134 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਜਵਾਬ ‘ਚ ਇੰਗਲੈਂਡ ਦੀ ਟੀਮ ਨੇ 6 ਵਿਕਟਾਂ ਦੇ ਨੁਕਸਾਨ ‘ਤੇ 31.2 ਓਵਰਾਂ ‘ਚ ਟੀਚਾ ਹਾਸਲ ਕਰ ਲਿਆ।
ਇਸ ਟੂਰਨਾਮੈਂਟ ‘ਚ ਭਾਰਤੀ ਟੀਮ ਦੀ ਇਹ ਦੂਜੀ ਹਾਰ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਨੂੰ ਨਿਊਜ਼ੀਲੈਂਡ ਨੇ ਹਰਾਇਆ ਸੀ। ਭਾਰਤ ਨੇ ਹੁਣ ਤੱਕ ਚਾਰ ਮੈਚ ਖੇਡੇ ਹਨ। ਇਨ੍ਹਾਂ ‘ਚੋਂ ਦੋ ਜਿੱਤੇ ਹਨ ਅਤੇ ਦੋ ਹਾਰੇ ਹਨ। ਇਸ ਦੇ ਨਾਲ ਹੀ ਇਸ ਟੂਰਨਾਮੈਂਟ ‘ਚ ਇੰਗਲੈਂਡ ਦੀ ਟੀਮ ਦੀ ਇਹ ਪਹਿਲੀ ਜਿੱਤ ਹੈ। ਟੀਮ ਨੇ ਚਾਰ ਮੈਚ ਖੇਡੇ ਹਨ ਅਤੇ ਪਹਿਲੇ ਤਿੰਨ ਮੈਚਾਂ ‘ਚ ਉਸਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।