July 4, 2024 6:05 pm
South Africa

Women’s ODI World Cup 2022: ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ 3 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ 14 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup) ਦੇ 13ਵੇਂ ਮੈਚ ‘ਚ ਮੌਜੂਦਾ ਵਿਸ਼ਵ ਚੈਂਪੀਅਨ ਇੰਗਲੈਂਡ ਅਤੇ ਦੱਖਣੀ ਅਫਰੀਕਾ (South Africa) ਆਹਮੋ-ਸਾਹਮਣੇ ਹੋਈਆਂ । ਦੱਖਣੀ ਅਫਰੀਕਾ ਦੇ ਕਪਤਾਨ ਸੁਨੇ ਲੂਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ‘ਚ 235 ਦੌੜਾਂ ਬਣਾਈਆਂ। ਇਸਦੇ ਜਵਾਬ ‘ਚ ਦੱਖਣੀ ਅਫਰੀਕਾ ਨੇ 49.2 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ।

ਇਸ ਮੈਚ ‘ਚ ਵੋਲਵਾਰਡ ਨੇ 77 ਦੌੜਾਂ ਬਣਾਈਆਂ। ਪੰਜ ਵਿਕਟਾਂ ਲੈਣ ਲਈ ਮਾਰਿਜਨ ਕੈਪ ਨੂੰ ਪਲੇਅਰ ਆਫ ਦਿ ਮੈਚ ਦਾ ਐਵਾਰਡ ਦਿੱਤਾ ਗਿਆ। ਇਸ ਜਿੱਤ ਨਾਲ ਦੱਖਣੀ ਅਫ਼ਰੀਕਾ (South Africa) ਦੀ ਟੀਮ ਅੰਕ ਸੂਚੀ ‘ਚ ਦੂਜੇ ਸਥਾਨ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਇੰਗਲੈਂਡ ਦੀ ਟੀਮ ਸੱਤਵੇਂ ਸਥਾਨ ‘ਤੇ ਖਿਸਕ ਗਈ ਹੈ। ਭਾਰਤੀ ਟੀਮ ਅੰਕ ਸੂਚੀ ‘ਚ ਤੀਜੇ ਸਥਾਨ ‘ਤੇ ਹੈ