July 4, 2024 5:52 pm
Women's ODI World Cup

Women’s ODI World Cup 2022: ਦੱਖਣੀ ਅਫਰੀਕਾ ਨੇ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ

ਚੰਡੀਗੜ੍ਹ 11 ਮਾਰਚ 2022: ਮਹਿਲਾ ਵਨਡੇ ਵਿਸ਼ਵ ਕੱਪ 2022 (Women’s ODI World Cup 2022) ‘ਚ ਦੱਖਣੀ ਅਫਰੀਕਾ ਨੇ ਸ਼ੁੱਕਰਵਾਰ ਨੂੰ ਟੂਰਨਾਮੈਂਟ ਦੇ ਨੌਵੇਂ ਮੈਚ ‘ਚ ਪਾਕਿਸਤਾਨ (Pakistan) ਨੂੰ 6 ਦੌੜਾਂ ਨਾਲ ਹਰਾ ਦਿੱਤਾ । ਮਾਊਂਟ ਮੌਂਗਾਨੁਈ ‘ਚ ਖੇਡੇ ਗਏ ਇਸ ਮੈਚ ‘ਚ ਪਾਕਿਸਤਾਨ ਦੇ ਕਪਤਾਨ ਬਿਸਮਾਹ ਮਾਰੂਫ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ 50 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 223 ਦੌੜਾਂ ਬਣਾਈਆਂ। ਜਵਾਬ ‘ਚ ਪਾਕਿਸਤਾਨ ਦੀ ਟੀਮ 49.5 ਓਵਰਾਂ ‘ਚ 217 ਦੌੜਾਂ ‘ਤੇ ਆਲ ਆਊਟ ਹੋ ਗਈ।

ਤੁਹਾਨੂੰ ਦੱਸ ਦਈਏ ਕਿ ਮਹਿਲਾ ਵਨਡੇ ਵਿਸ਼ਵ ਕੱਪ ‘ਚ ਪਾਕਿਸਤਾਨ (Pakistan) ਦੀ ਇਹ ਲਗਾਤਾਰ 17ਵੀਂ ਹਾਰ ਹੈ। ਟੀਮ ਨੇ 16 ਮਾਰਚ, 2009 ਤੋਂ ਹੁਣ ਤੱਕ ਵਿਸ਼ਵ ਕੱਪ ‘ਚ 17 ਮੈਚ ਖੇਡੇ ਹਨ ਅਤੇ ਸਾਰਿਆਂ ‘ਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਸਮੇਂ ਦੌਰਾਨ ਪਾਕਿਸਤਾਨ ਨੇ ਚਾਰ ਵਿਸ਼ਵ ਕੱਪਾਂ (2022 ਸਮੇਤ) ‘ਚ ਹਿੱਸਾ ਲਿਆ ਹੈ।