July 4, 2024 5:33 pm
Women's ODI World Cup

Women’s ODI World Cup 2022: ਭਾਰਤ ਤੇ ਇੰਗਲੈਂਡ ਵਿਚਾਲੇ ਕੱਲ੍ਹ ਹੋਵੇਗਾ ਮੁਕਾਬਲਾ

ਚੰਡੀਗੜ੍ਹ 15 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup) 2022 ‘ਚ ਹੁਣ ਭਾਰਤ (India) ਦਾ ਸਾਹਮਣਾ ਕੱਲ੍ਹ ਯਾਨੀ 16 ਮਾਰਚ ਨੂੰ ਇੰਗਲੈਂਡ ਨਾਲ ਹੋਵੇਗਾ। ਟੀਮ ਇੰਡੀਆ ਇਸ ਮੈਚ ‘ਚ ਇੰਗਲੈਂਡ ਨੂੰ ਹਰਾ ਕੇ 2017 ‘ਚ ਮਿਲੀ ਹਾਰ ਦਾ ਬਦਲਾ ਲੈਣਾ ਚਾਹੇਗੀ। ਭਾਰਤੀ ਟੀਮ ਨੇ ਪਿਛਲੇ ਮੈਚ ‘ਚ ਵੈਸਟਇੰਡੀਜ਼ ਖਿਲਾਫ ਵੱਡੀ ਜਿੱਤ ਦਰਜ ਕੀਤੀ ਸੀ ਅਤੇ ਭਾਰਤੀ ਖਿਡਾਰੀਆਂ ਦਾ ਮਨੋਬਲ ਉੱਚਾ ਹੈ।

ਇਸ ਦੇ ਨਾਲ ਹੀ ਲਗਾਤਾਰ ਤਿੰਨ ਹਾਰਾਂ ਤੋਂ ਬਾਅਦ ਇੰਗਲੈਂਡ ਦੇ ਖਿਡਾਰੀਆਂ ਦਾ ਮਨੋਬਲ ਡਿੱਗਿਆ ਹੋਇਆ ਹੈ ਅਤੇ ਭਾਰਤੀ ਟੀਮ ਇਸ ਦਾ ਫਾਇਦਾ ਉਠਾਉਣਾ ਚਾਹੇਗੀ। ਹਾਲਾਂਕਿ ਵਿਸ਼ਵ ਕੱਪ ‘ਚ ਇੰਗਲੈਂਡ ਖਿਲਾਫ ਭਾਰਤ (India) ਦਾ ਰਿਕਾਰਡ ਬੇਹੱਦ ਖਰਾਬ ਰਿਹਾ ਹੈ। ਟੀਮ ਇੰਡੀਆ ਇਸ ਵਾਰ ਇਸ ਰਿਕਾਰਡ ਨੂੰ ਬਦਲਣਾ ਚਾਹੇਗੀ।