July 2, 2024 3:22 am
Women’s ODI World Cup

Women’s ODI World Cup 2022: ਵੈਸਟਇੰਡੀਜ਼ ਨੇ ਰੋਮਾਂਚਕ ਮੈਚ ‘ਚ ਬੰਗਲਾਦੇਸ਼ ਨੂੰ ਹਰਾਇਆ

ਚੰਡੀਗੜ੍ਹ 18 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਵੈਸਟਇੰਡੀਜ਼ (West Indies) ਨੇ ਬੰਗਲਾਦੇਸ਼ ਨੂੰ ਹਰਾ ਕੇ ਤੀਜਾ ਮੈਚ ਜਿੱਤ ਲਿਆ ਹੈ। ਇਸ ਜਿੱਤ ਨਾਲ ਵੈਸਟਇੰਡੀਜ਼ ਦੇ ਪੰਜ ਮੈਚਾਂ ‘ਚ ਛੇ ਅੰਕ ਹੋ ਗਏ ਹਨ ਅਤੇ ਇਹ ਟੀਮ ਅੰਕ ਸੂਚੀ ‘ਚ ਤੀਜੇ ਸਥਾਨ ’ਤੇ ਪਹੁੰਚ ਗਈ ਹੈ।

ਵੈਸਟਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 140 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ‘ਚ ਬੰਗਲਾਦੇਸ਼ (Bangladesh) ਦੀ ਟੀਮ 136 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਸੀ। ਇੱਕ ਵਾਰ ਫਿਰ ਵੈਸਟਇੰਡੀਜ਼ ਨੇ ਆਖਰੀ ਓਵਰ ਦਾ ਬਚਾਅ ਕਰਦੇ ਹੋਏ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਕੈਰੇਬੀਅਨ ਟੀਮ ਨੇ ਇੰਗਲੈਂਡ ਅਤੇ ਨਿਊਜ਼ੀਲੈਂਡ ਖਿਲਾਫ ਆਖਰੀ ਓਵਰਾਂ ‘ਚ ਰੋਮਾਂਚਕ ਜਿੱਤ ਦਰਜ ਕੀਤੀ ਸੀ।

ਵੈਸਟਇੰਡੀਜ਼ ਦੀ ਇਸ ਜਿੱਤ ਨੇ ਭਾਰਤ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਹੁਣ ਭਾਰਤ ਨੂੰ ਸੈਮੀਫਾਈਨਲ ‘ਚ ਪਹੁੰਚਣ ਲਈ ਤਿੰਨ ‘ਚੋਂ ਦੋ ਮੈਚ ਜਿੱਤਣੇ ਹੋਣਗੇ ਅਤੇ ਟੂਰਨਾਮੈਂਟ ‘ਚ ਹੁਣ ਤੱਕ ਅਜਿੱਤ ਆਸਟ੍ਰੇਲੀਆ ਜਾਂ ਦੱਖਣੀ ਅਫਰੀਕਾ ਦੀ ਟੀਮ ਨੂੰ ਹਰਾਉਣਾ ਹੋਵੇਗਾ।