July 5, 2024 6:55 pm
Women's Reservation Bill

ਮਹਿਲਾ ਰਾਖਵਾਂਕਰਨ ਬਿੱਲ ਕਿਸੇ ਜੁਮਲੇ ਤੋਂ ਘੱਟ ਨਹੀਂ: ਸਾਬਕਾ CM ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਵਿੱਚ ਪਾਸ ਹੋਏ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਨੂੰ ਜੁਮਲਾ ਕਰਾਰ ਦਿੱਤਾ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੰਸਦ ‘ਚ ਪਾਸ ਹੋਇਆ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਕਿਸੇ ਜੁਮਲੇ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਇਹ ਤਾਂ ਉਹ ਗੱਲ ਹੋਈ ਕਿ ਇੱਕ ਆਦਮੀ ਆਪਣੀ ਘਰਵਾਲੀ ਲਈ ਗਹਿਣੇ ਲੈ ਕੇ ਆਇਆ। ਉਸ ਨੇ ਔਰਤ ਨੂੰ ਗਹਿਣੇ ਦਿਖਾ ਕੇ ਲਾਕਰ ਵਿੱਚ ਰੱਖ ਦਿੱਤੇ ਅਤੇ ਕਿਹਾ ਕਿ ਜਦੋਂ ਬੱਚੇ ਹੋਣਗੇ ਅਤੇ ਉਹ ਵੱਡੇ ਹੋਣਗੇ, ਤੁਸੀਂ ਇਸ ਨੂੰ ਉਨ੍ਹਾਂ ਦੇ ਵਿਆਹ ‘ਤੇ ਪਾ ਲਿਓ । ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮਹਿਲਾ ਰਿਜ਼ਰਵੇਸ਼ਨ ਬਿੱਲ ਦੀ ਵੀ ਸਥਿਤੀ ਇਹੀ ਹੈ। ਔਰਤਾਂ ਲਈ ਰਾਖਵਾਂਕਰਨ ਬਿੱਲ ਪਾਸ ਹੋ ਗਿਆ ਹੈ, ਪਰ ਅਜੇ ਤੱਕ ਉਨ੍ਹਾਂ ਨੂੰ ਅਧਿਕਾਰ ਨਹੀਂ ਦਿੱਤੇ ਜਾਣਗੇ। 8-10 ਸਾਲ ਹੋਰ ਲੱਗਣਗੇ। ਜੇਕਰ ਪਾਸ਼ ਕਰ ਦਿੱਤਾ ਹੈ ਤਾਂ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ।