July 7, 2024 7:36 am
Indian team

Women’s T20 World Cup: ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ

ਚੰਡੀਗੜ੍ਹ 28 ਦਸੰਬਰ 2022: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਬੁੱਧਵਾਰ (28 ਦਸੰਬਰ) ਨੂੰ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ । ਹਰਮਨਪ੍ਰੀਤ ਕੌਰ ਦੀ ਕਪਤਾਨੀ ਹੇਠ 15 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਹੈ। ਸਮ੍ਰਿਤੀ ਮੰਧਾਨਾ ਨੂੰ ਟੀਮ ਦਾ ਉਪ ਕਪਤਾਨ ਨਿਯੁਕਤ ਕੀਤਾ ਗਿਆ ਹੈ। ਟੀ-20 ਵਿਸ਼ਵ ਕੱਪ 10 ਫਰਵਰੀ ਤੋਂ ਦੱਖਣੀ ਅਫਰੀਕਾ ਵਿੱਚ ਹੋਵੇਗਾ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ‘ਚ ਜਨਵਰੀ ‘ਚ ਹੋਣ ਵਾਲੀ ਤਿਕੋਣੀ ਸੀਰੀਜ਼ ਲਈ ਵੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ।

ਟੀ-20 ਵਿਸ਼ਵ ਕੱਪ ‘ਚ ਭਾਰਤੀ ਟੀਮ ਆਪਣਾ ਪਹਿਲਾ ਮੈਚ 12 ਫਰਵਰੀ ਨੂੰ ਕੇਪਟਾਊਨ ‘ਚ ਪਾਕਿਸਤਾਨ ਖ਼ਿਲਾਫ਼ ਖੇਡੇਗੀ। ਗਰੁੱਪ-2 ‘ਚ ਟੀਮ ਇੰਡੀਆ ਦੇ ਨਾਲ ਇੰਗਲੈਂਡ, ਵੈਸਟਇੰਡੀਜ਼, ਪਾਕਿਸਤਾਨ ਅਤੇ ਆਇਰਲੈਂਡ ਹਨ। ਗਰੁੱਪ ਦੀਆਂ ਚੋਟੀ ਦੀਆਂ ਦੋ ਟੀਮਾਂ ਸੈਮੀਫਾਈਨਲ ਲਈ ਕੁਆਲੀਫਾਈ ਕਰਨਗੀਆਂ। ਟੂਰਨਾਮੈਂਟ ਦਾ ਫਾਈਨਲ ਮੈਚ 26 ਫਰਵਰੀ ਨੂੰ ਕੇਪਟਾਊਨ ਵਿੱਚ ਖੇਡਿਆ ਜਾਵੇਗਾ।

ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤ ਦੀ ਟੀਮ
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੈਫਾਲੀ ਵਰਮਾ, ਯਸਤਿਕਾ ਭਾਟੀਆ (ਵਿਕਟ-ਕੀਪਰ), ਰਿਚਾ ਘੋਸ਼ (ਵਿਕਟ-ਕੀਪਰ), ਜੇਮਿਮਾ ਰੌਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਦੇਵਿਕਾ ਵੈਦ , ਰਾਧਾ ਯਾਦਵ, ਰੇਣੁਕਾ ਠਾਕੁਰ , ਅੰਜਲੀ ਸਰਵਾਨੀ, ਪੂਜਾ ਵਸਤਰਕਾਰ (ਫਿਟਨੈਸ ‘ਤੇ ਨਿਰਭਰ), ਰਾਜੇਸ਼ਵਰੀ ਗਾਇਕਵਾੜ, ਸ਼ਿਖਾ ਪਾਂਡੇ।

ਰਿਜ਼ਰਵ ਖਿਡਾਰੀ: ਸਬਨੇਨੀ ਮੇਘਨਾ, ਸਨੇਹ ਰਾਣਾ, ਮੇਘਨਾ ਸਿੰਘ।