July 7, 2024 12:02 pm
ਭਾਰਤ

Women’s World Cup: ਜਾਣੋ! ਕਦੋਂ ਹੋਵੇਗਾ ਭਾਰਤ ਤੇ ਪਾਕਿਸਤਾਨ ਟੀਮ ਵਿਚਾਲੇ ਮੁਕਾਬਲਾ

ਚੰਡੀਗੜ੍ਹ 02 ਮਾਰਚ 2022: ਵਿਸ਼ਵ ਕੱਪ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਪਾਕਿਸਤਾਨੀ ਟੀਮ ਫਿਰ ਇੱਕ ਵਾਰ ਆਹਮੋ- ਸਾਹਮਣੇ ਹੋਣਗੀਆਂ | ਭਾਰਤੀ ਟੀਮ ਆਪਣਾ ਪਹਿਲਾ ਮੈਚ 6 ਮਾਰਚ ਨੂੰ ਪਾਕਿਸਤਾਨ ਨਾਲ ਖੇਡੇਗੀ । ਭਾਰਤੀ ਟੀਮ ਲਈ ਇਹ ਟੂਰਨਾਮੈਂਟ ਪੁਰਾਣੀਆਂ ਯਾਦਾਂ ਨੂੰ ਭੁਲਾ ਕੇ ਨਵਾਂ ਇਤਿਹਾਸ ਲਿਖਣ ਵਾਲਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ 2017 ਵਿਸ਼ਵ ਕੱਪ ‘ਚ ਭਾਰਤੀ ਟੀਮ ਨੂੰ ਇੰਗਲੈਂਡ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਭਾਰਤ ਨੂੰ 2019 ਟੀ-20 ਵਿਸ਼ਵ ਕੱਪ ‘ਚ ਆਸਟ੍ਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇਸ ਵਾਰ ਭਾਰਤੀ ਟੀਮ ਇਸ ਵੱਡੇ ਟੂਰਨਾਮੈਂਟ ਨੂੰ ਜਿੱਤਣ ਲਈ ਸਖ਼ਤ ਮਿਹਨਤ ਕਰੇਗੀ। ਮਿਤਾਲੀ ਰਾਜ ਭਾਰਤੀ ਟੀਮ ਦੀ ਕਪਤਾਨੀ ਕਰਨ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਿਤਾਲੀ ਦਾ ਇਹ ਆਖਰੀ ਵਿਸ਼ਵ ਕੱਪ ਹੋਵੇਗਾ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਭਾਰਤ-ਪਾਕਿ ਮੈਚ ਦਾ ਸਭ ਨੂੰ ਇੰਤਜ਼ਾਰ ਹੈ। ਵਿਸ਼ਵ ਕੱਪ ‘ਚ ਭਾਰਤੀ ਟੀਮ ਹਮੇਸ਼ਾ ਹੀ ਪਾਕਿਸਤਾਨ ‘ਤੇ ਹਾਵੀ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ 2017 ‘ਚ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਫਾਈਨਲ ‘ਚ ਇੰਗਲੈਂਡ ਤੋਂ ਹਾਰ ਗਈ ਸੀ, ਇਸ ਤੋਂ ਇਲਾਵਾ 2005 ‘ਚ ਟੀਮ ਇੰਡੀਆ ਦੂਜੇ ਸਥਾਨ ’ਤੇ ਰਹੀ ਸੀ। 50 ਓਵਰਾਂ ਦੇ ਵਿਸ਼ਵ ਕੱਪ ‘ਚ ਭਾਰਤ ਅਤੇ ਪਾਕਿਸਤਾਨ ਸਿਰਫ ਦੋ ਵਾਰ ਹੀ ਆਹਮੋ-ਸਾਹਮਣੇ ਹੋਏ ਹਨ, ਜਿਸ ‘ਚ ਭਾਰਤ ਨੇ ਦੋਵੇਂ ਵਾਰ ਜਿੱਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਮਹਿਲਾ ਵਨਡੇ ‘ਚ ਦੋਵਾਂ ਟੀਮਾਂ ਵਿਚਾਲੇ 10 ਮੈਚ ਹੋਏ ਹਨ, ਜਿਨ੍ਹਾਂ ‘ਚ ਭਾਰਤ ਨੇ ਜਿੱਤ ਦਰਜ ਕੀਤੀ ਹੈ।