Chandigarh

ਚੰਡੀਗੜ੍ਹ ‘ਚ ਬਿਜਲੀ ਵਿਵਸਥਾ ਬਹਾਲ ਕਰਨ ਦਾ ਕੰਮ ਹੋਇਆ ਸ਼ੁਰੂ

ਚੰਡੀਗੜ੍ਹ 23 ਫਰਵਰੀ 2022 : 32 ਘੰਟਿਆਂ ਬਾਅਦ ਚੰਡੀਗੜ੍ਹ ( Chandigarh) ‘ਚ ਬਿਜਲੀ ਵਿਵਸਥਾ ਬਹਾਲ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਕਈ ਇਲਾਕਿਆਂ ‘ਚ ਬਿਜਲੀ ਬਹਾਲ ਕਰ ਦਿੱਤੀ ਗਈ ਹੈ। ਚੰਡੀਗੜ੍ਹ ( Chandigarh) ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲਦੀ ਹੀ ਪੂਰੇ ਚੰਡੀਗੜ੍ਹ ( Chandigarh) ‘ਚ ਬਿਜਲੀ ਵਿਵਸਥਾ ਨੂੰ ਸੁਚਾਰੂ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।

ਦੱਸਦਈਏ ਕਿ ਬਿਜਲੀ ਵਿਭਾਗ (power department) ਦੇ ਕਰਮਚਾਰੀ ਨਿੱਜੀਕਰਨ ਦੇ ਫੈਸਲੇ ਤੋਂ ਨਾਰਾਜ਼ ਹੋ ਕੇ ਤਿੰਨ ਦਿਨ ਦੀ ਹੜਤਾਲ ‘ਤੇ ਚਲੇ ਗਏ ਹਨ। ਇਹ ਹੜਤਾਲ ਸੋਮਵਾਰ ਦੁਪਹਿਰ 12 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ 24 ਫਰਵਰੀ ਤੱਕ ਜਾਰੀ ਰਹੇਗੀ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਸਖ਼ਤ ਕਾਰਵਾਈ ਕਰਦਿਆਂ ਸ਼ਹਿਰ ਵਿੱਚ 6 ਮਹੀਨਿਆਂ ਲਈ ‘ਐਸਮਾ’ ਲਗਾ ਦਿੱਤਾ ਹੈ।

Scroll to Top