CM Manohar Lal

ਕਰਨਾਲ ਸਮਾਰਟ ਸਿਟੀ ਤਹਿਤ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਨੇ ਕੰਮ: CM ਮਨੋਹਰ ਲਾਲ

ਚੰਡੀਗੜ, 27 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕਰਨਾਲ ਸਮਾਰਟ ਸਿਟੀ (Karnal Smart City) ਦੇ ਤਹਿਤ ਵਿਕਾਸ ਕਾਰਜ ਪਾਰਦਰਸ਼ਤਾ ਨਾਲ ਕੀਤੇ ਜਾ ਰਹੇ ਹਨ, ਜਿਸ ਵਿਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਨਹੀਂ ਹੈ। ਜੇਕਰ ਕਿਸੇ ਵੀ ਵਿਧਾਇਕ ਵੱਲੋਂ ਕਿਸੇ ਕੰਮ ਨੂੰ ਲੈ ਕੇ ਕੋਈ ਸ਼ਿਕਾਇਤ ਦਿੱਤੀ ਜਾਂਦੀ ਹੈ ਤਾਂ ਸਰਕਾਰ ਜ਼ਰੂਰ ਜਾਂਚ ਕਰਵਾਏਗੀ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਪ੍ਰਸ਼ਨ ਕਾਲ ਦੌਰਾਨ ਬੋਲ ਰਹੇ ਸਨ। ਮਨੋਹਰ ਲਾਲ ਨੇ ਕਿਹਾ ਕਿ ਸਮਾਰਟ ਸਿਟੀ (Karnal Smart City) ਪ੍ਰੋਜੈਕਟ ਤਹਿਤ ਕੁਝ ਕੰਮ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਰਕਮ ਵੀ ਤੈਅ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਹੋਰ ਸਾਰੇ ਕੰਮ ਨਗਰ ਨਿਗਮ ਵੱਲੋਂ ਕੀਤੇ ਜਾਂਦੇ ਹਨ। ਇਸ ਲਈ ਕਿਸੇ ਵੀ ਮੈਂਬਰ ਵੱਲੋਂ ਇਹ ਕਹਿਣਾ ਗਲਤ ਹੈ ਕਿ ਸਮਾਰਟ ਸਿਟੀ ਤਹਿਤ ਕੰਮ ਪਾਰਦਰਸ਼ੀ ਢੰਗ ਨਾਲ ਨਹੀਂ ਹੋ ਰਿਹਾ। ਜੇਕਰ ਵਿਧਾਇਕ ਲਿਖਤੀ ਸ਼ਿਕਾਇਤ ਦੇਣਗੇ ਤਾਂ ਸਰਕਾਰ ਇਸ ਦੀ ਜਾਂਚ ਜ਼ਰੂਰ ਕਰਵਾਏਗੀ।

Scroll to Top