World Cup 2023

World Cup 2023: ਮੋਹਾਲੀ ‘ਚ ਮੈਚ ਨਾ ਹੋਣ ਦਾ ਕਾਰਨ ਆਇਆ ਸਾਹਮਣੇ, BCCI ਨੇ ਦਿੱਤਾ ਸਪੱਸ਼ਟੀਕਰਨ

ਚੰਡੀਗੜ੍ਹ, 28 ਜੂਨ 2023: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) 2023 ਦੇ ਵਿਸ਼ਵ ਕੱਪ (World Cup 2023) ਦਾ ਸ਼ਡਿਊਲ ਜਾਰੀ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਗਿਆ । 10 ਸ਼ਹਿਰਾਂ ਵਿੱਚ ਹੋਣ ਵਾਲੇ ਟੂਰਨਾਮੈਂਟ ਦੇ ਨਾਲ ਬੋਰਡ ਕਈ ਮਸ਼ਹੂਰ ਸਟੇਡੀਅਮਾਂ ਨੂੰ ਮੈਚ ਅਲਾਟ ਨਾ ਕਰਨ ਲਈ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਸੀਸੀਆਈ ਵੱਲੋਂ ਮੋਹਾਲੀ ਨੂੰ ਮੈਦਾਨ ਵਜੋਂ ਨਜ਼ਰਅੰਦਾਜ਼ ਕਰਨ ਦੀ ਆਲੋਚਨਾ ਕਰਦਿਆਂ ਇਸ ਨੂੰ ਸਿਆਸੀ ਫੈਸਲਾ ਕਰਾਰ ਦਿੱਤਾ।

ਹਿੰਦੁਸਤਾਨ ਟਾਈਮਜ਼ ਦੇ ਹਵਾਲੇ ਨਾਲ ਬੀਸੀਸੀਆਈ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਆਗਾਮੀ ਵਿਸ਼ਵ ਕੱਪ ਲਈ ਮੋਹਾਲੀ ਵਰਗੇ ਸਥਾਨਾਂ ਨੂੰ ਸ਼ਾਮਲ ਨਾ ਕਰਨ ਦਾ ਕਾਰਨ ਦੱਸਿਆ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦਾ ਸਟੇਡੀਅਮ ਆਈਸੀਸੀ ਦੇ ਅਨੁਮਾਨਿਤ ਮਾਪਦੰਡਾਂ ‘ਤੇ ਖਰਾ ਨਹੀਂ ਉਤਰਿਆ, ਜਿਸ ਕਾਰਨ ਇਸ ਨੂੰ ਮੇਜ਼ਬਾਨੀ ਨਹੀਂ ਦਿੱਤੀ ਗਈ। ਸਥਾਨਾਂ ਨੂੰ ਅੰਤਿਮ ਰੂਪ ਦੇਣ ਲਈ ਆਈ.ਸੀ.ਸੀ. ਦੀ ਸਹਿਮਤੀ ਬਹੁਤ ਜ਼ਰੂਰੀ ਹੈ। ਹਾਲਾਂਕਿ, ਸ਼ੁਕਲਾ ਨੇ ਖੁਲਾਸਾ ਕੀਤਾ ਕਿ ਦੋ-ਪੱਖੀ ਸੀਰੀਜ਼ ਮੈਚ ਹੋਣਗੇ ਕਿਉਂਕਿ ਬੋਰਡ ਅੰਤਰਰਾਸ਼ਟਰੀ ਮੈਚਾਂ ਲਈ ਕਿਸੇ ਵੀ ਸੂਬੇ ਨੂੰ ਵਾਂਝਾ ਨਹੀਂ ਰੱਖਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਸ਼ਡਿਊਲ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ।

Scroll to Top