ਦਿੱਲੀ, 06 ਨਵੰਬਰ 2025: 2025 ਮਹਿਲਾ ਵਨਡੇ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਭਾਰਤੀ ਟੀਮ ਨੂੰ ਉਨ੍ਹਾਂ ਦੀ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ। ਭਾਰਤੀ ਟੀਮ ਨੇ ਪਹਿਲਾਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ ਸੀ। ਐਤਵਾਰ (2 ਨਵੰਬਰ) ਨੂੰ ਹਰਮਨਪ੍ਰੀਤ ਦੀ ਅਗਵਾਈ ਵਾਲੀ ਟੀਮ ਨੇ ਫਾਈਨਲ ‘ਚ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਖਿਤਾਬ ਜਿੱਤਿਆ।
ਇਸ ਵਿਸ਼ੇਸ਼ ਮੁਲਾਕਾਤ ਦੌਰਾਨ, ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭਾਰਤੀ ਟੀਮ ਦੀ ਜਰਸੀ ਭੇਟ ਕੀਤੀ। ਰਾਸ਼ਟਰਪਤੀ ਨੇ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਤਿਹਾਸ ਰਚਿਆ ਹੈ ਅਤੇ ਨੌਜਵਾਨ ਪੀੜ੍ਹੀ ਲਈ ਰੋਲ ਮਾਡਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਹ ਟੀਮ ਭਾਰਤ ਦਾ ਪ੍ਰਤੀਬਿੰਬ ਹੈ। ਉਹ ਵੱਖ-ਵੱਖ ਖੇਤਰਾਂ, ਵੱਖ-ਵੱਖ ਸਮਾਜਿਕ ਪਿਛੋਕੜਾਂ ਅਤੇ ਵੱਖ-ਵੱਖ ਹਾਲਾਤਾਂ ਦੀ ਨੁਮਾਇੰਦਗੀ ਕਰਦੇ ਹਨ, ਪਰ ਉਹ ਇੱਕ ਟੀਮ ਭਾਰਤ ਹੈ |
ਇਸ ਇਤਿਹਾਸਕ ਜਿੱਤ ਨਾਲ, ਹਰਮਨਪ੍ਰੀਤ ਕੌਰ ਹੁਣ ਵਿਸ਼ਵ ਕੱਪ ਜਿੱਤਣ ਵਾਲੀ ਚੌਥੀ ਭਾਰਤੀ ਕਪਤਾਨ ਬਣ ਗਈ ਹੈ। ਉਨ੍ਹਾਂ ਤੋਂ ਪਹਿਲਾਂ, ਕਪਿਲ ਦੇਵ, ਐਮਐਸ ਧੋਨੀ ਅਤੇ ਰੋਹਿਤ ਸ਼ਰਮਾ ਨੇ ਭਾਰਤ ਨੂੰ ਵਿਸ਼ਵ ਚੈਂਪੀਅਨਸ਼ਿਪ ‘ਚ ਅਗਵਾਈ ਦਿੱਤੀ ਹੈ। ਇਸਦਾ ਮਤਲਬ ਹੈ ਕਿ ਮਹਿਲਾ ਕਪਤਾਨ ਹਰਮਨਪ੍ਰੀਤ ਨੇ ਵੀ ਹੁਣ ਇਸ ਵੱਕਾਰੀ ਸੂਚੀ ‘ਚ ਆਪਣਾ ਸਥਾਨ ਹਾਸਲ ਕਰ ਲਿਆ ਹੈ। ਇਹ ਭਾਰਤ ਦੀ ਮਹਿਲਾ ਟੀਮ ਦਾ ਪਹਿਲਾ ਵਿਸ਼ਵ ਕੱਪ ਖਿਤਾਬ ਹੈ, ਜਿਸ ਨੇ ਉਨ੍ਹਾਂ ਨੂੰ 2005 ਅਤੇ 2017 ਦੀਆਂ ਫਾਈਨਲ ਹਾਰਾਂ ਦੇ ਦਰਦ ਨੂੰ ਭੁੱਲਣ ‘ਚ ਮੱਦਦ ਕੀਤੀ।
Read More: ਭਾਰਤੀ ਮਹਿਲਾ ਟੀਮ ਦੀ PM ਮੋਦੀ ਨਾਲ ਮੁਲਾਕਾਤ, ਹਰਮਨਪ੍ਰੀਤ ਨੇ ਆਪਣੇ ਕੋਲ ਕਿਉਂ ਰੱਖੀ ਗੇਂਦ ?




