ਚੰਡੀਗੜ੍ਹ, 07 ਨਵੰਬਰ 2025: ਮਹਿਲਾ ਵਨਡੇ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦਾ ਹਿੱਸਾ ਰਹੀਆਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਨਾਂ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਘਰ ਵਾਪਸੀ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ |
ਹਰਲੀਨ ਦਿਓਲ ਅਤੇ ਅਮਨਜੋਤ ਕੌਰ ਸ਼ੁੱਕਰਵਾਰ ਸਵੇਰੇ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰੀਆਂ। ਪਰਿਵਾਰ ਅਤੇ ਪ੍ਰਸ਼ੰਸਕਾਂ ਦੀ ਇੱਕ ਵੱਡੀ ਭੀੜ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪੰਜਾਬ ‘ਆਪ’ ਸਰਕਾਰ ਦੇ ਮੰਤਰੀ ਹਰਪਾਲ ਚੀਮਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਮੀਤ ਹੇਅਰ ਵੀ ਪਹੁੰਚੇ।
ਅਮਨਜੋਤ ਕੌਰ ਅਤੇ ਹਰਲੀਨ ਦਿਓਲ ਨੂੰ ਫੁੱਲਾਂ ਅਤੇ ਪੋਸਟਰਾਂ ਨਾਲ ਸਜਾਈ ਇੱਕ ਖੁੱਲ੍ਹੀ ਜੀਪ ‘ਚ ਚੰਡੀਗੜ੍ਹ ਹਵਾਈ ਅੱਡੇ ਤੋਂ ਮੋਹਾਲੀ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਖਿਡਾਰੀਆਂ ਨਾਲ ਗੱਲਬਾਤ ਕਰ ਚੁੱਕੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮਹਿਲਾ ਟੀਮ ਨਾਲ ਮੁਲਾਕਾਤ ਕਰ ਚੁੱਕੇ ਹਨ। ਹਰਲੀਨ ਦਿਓਲ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ ‘ਚ ਉਹ ਪ੍ਰਧਾਨ ਮੰਤਰੀ ਤੋਂ ਆਪਣੀ ਚਮਕਦਾਰ ਸ੍ਕਿਨ ਦਾ ਰਾਜ਼ ਪੁੱਛਦੀ ਹੈ।
ਜਿਕਰਯੋਗ ਹੈ ਕਿ ਮਹਿਲਾ ਵਨਡੇ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਨੇ ਬੀਤੇ ਦਿਨ ਯਾਨੀ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਾਸ਼ਟਰਪਤੀ ਨੇ ਭਾਰਤੀ ਟੀਮ ਨੂੰ ਉਨ੍ਹਾਂ ਦੀ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ। ਬੀਤੇ ਐਤਵਾਰ (2 ਨਵੰਬਰ) ਨੂੰ ਹਰਮਨਪ੍ਰੀਤ ਦੀ ਅਗਵਾਈ ਵਾਲੀ ਟੀਮ ਨੇ ਫਾਈਨਲ ‘ਚ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਖਿਤਾਬ ਜਿੱਤਿਆ ਸੀ।
Read More:ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਟੀਮ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ




