World Environment Day

World Environment Day: ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੋਕਾਂ ਨੂੰ ਵਾਤਾਵਰਨ ਬਚਾਉਣ ਦੀ ਅਪੀਲ

ਚੰਡੀਗੜ੍ਹ, 05 ਮਈ 2023: ਵਿਸ਼ਵ ਵਾਤਾਵਰਨ ਦਿਵਸ (World Environment Day)  ਜੋ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। ਜਿਸ ਦੇ ਚੱਲਦਿਆਂ ਅੱਜ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਦੀ ਅਪੀਲ ਕੀਤੀ |

ਸੰਤ ਸੀਚੇਵਾਲ ਨੇ ਵਿਸ਼ਵ ਵਾਤਾਵਰਨ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਸਮਿਆਂ ‘ਤੇ ਧਾਰਮਿਕ ਆਗੂਆਂ ਵੱਲੋਂ ਵਾਤਾਵਰਨ ਦੀ ਸੰਭਾਲ ਕਰਨ ਦੇ ਸੰਦੇਸ਼ ਜਾਰੀ ਕੀਤੇ ਗਏ ਹਨ | ਜਿਸ ਨਾਲ ਮਨੁੱਖਤਾ ਨੂੰ ਇਸ ਦੇ ਅਰਥ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਮੌਜੂਦਾ ਸਮੇਂ ਵਿੱਚ ਅਸੀਂ ਵਾਤਾਵਰਨ ਨੂੰ ਬਚਾਉਣ ਦੀ ਬਜਾਏ ਇਸ ਨੂੰ ਦੂਸ਼ਿਤ ਕਰਨ ਵਿੱਚ ਲੱਗੇ ਹੋਏ ਹਾਂ, ਜਿਸ ਦੇ ਸਿੱਟੇ ਘਾਤਕ ਹੋ ਸਕਦੇ ਹਨ |

ਇਸ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜੇਕਰ ਅਸੀਂ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਮਨੁੱਖੀ ਜੀਵਨ ਮੁਸ਼ਕਲ ਹੋ ਸਕਦਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਪਹਿਲਾਂ ਹੀ ਬਹੁਤ ਸਖ਼ਤ ਕਾਨੂੰਨ ਬਣਾਏ ਗਏ ਹਨ। ਪਰ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ।ਸੰਤ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਫ਼ਾਇਦਿਆਂ ਲਈ ਵਾਤਾਵਰਨ ਨੂੰ ਦੂਸ਼ਿਤ ਕਰਨਾ ਬੰਦ ਨਾ ਕਰਨ, ਨਹੀਂ ਤਾਂ ਕਿਸੇ ਸਮੇਂ ਇਸ ਦੀ ਭਰਪਾਈ ਕਰਨੀ ਔਖੀ ਹੋ ਜਾਵੇਗੀ।

Scroll to Top