ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ ਦੀ ਸੜਕ ਹਾਦਸੇ ‘ਚ ਹੋਈ ਮੌ.ਤ

15 ਜੁਲਾਈ 2025: ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਅਤੇ ਟਰਬਨ ਟੋਰਨਾਡੋ ਵਜੋਂ ਮਸ਼ਹੂਰ ਫੌਜਾ ਸਿੰਘ (Fauja Singh) ਦਾ ਸੋਮਵਾਰ ਰਾਤ 114 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਜਲੰਧਰ ਵਿੱਚ ਸੈਰ ਕਰਦੇ ਸਮੇਂ ਉਹਨਾਂ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਉਹਨਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ (hospital) ਲਿਜਾਇਆ ਗਿਆ, ਜਿੱਥੇ ਉਹਨਾਂ ਨੇ ਰਾਤ ਨੂੰ ਆਖਰੀ ਸਾਹ ਲਿਆ।

ਪੁਲਿਸ ਨੇ ਉਹਨਾਂ ਦੇ ਪੁੱਤਰ ਦੀ ਸ਼ਿਕਾਇਤ ‘ਤੇ ਅਣਪਛਾਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਫੌਜਾ ਸਿੰਘ ਆਪਣੇ ਪੁੱਤਰ ਨਾਲ ਬਿਆਸ ਪਿੰਡ ਵਿੱਚ ਰਹਿੰਦਾ ਸੀ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਇੱਥੇ ਕੀਤਾ ਜਾਵੇਗਾ। ਫੌਜਾ ਸਿੰਘ ਨੇ 80 ਸਾਲ ਦੀ ਉਮਰ ਵਿੱਚ ਦੌੜਨਾ ਸ਼ੁਰੂ ਕੀਤਾ ਸੀ। ਉਹ 2012 ਲੰਡਨ ਓਲੰਪਿਕ ਵਿੱਚ ਮਸ਼ਾਲਧਾਰੀ ਵੀ ਸਨ।

Read More: 

Scroll to Top