July 4, 2024 11:56 pm
Wrestlers Protest

Wrestlers Protest: ਜੰਤਰ-ਮੰਤਰ ਧਰਨੇ ‘ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ‘ਚ ਆਏ ਸਾਬਕਾ CM ਹਰੀਸ਼ ਰਾਵਤ ਤੇ ਨਵਜੋਤ ਸਿੱਧੂ

ਦਿੱਲੀ, 01 ਮਈ 2023: ਦਿੱਲੀ ਦੇ ਜੰਤਰ-ਮੰਤਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ (Wrestlers Protest) ਦਾ ਧਰਨਾ 9ਵੇਂ ਦਿਨ ਵੀ ਜਾਰੀ ਹੈ। ਜਿਵੇਂ-ਜਿਵੇਂ ਪਹਿਲਵਾਨਾਂ ਦੀ ਇਹ ਹੜਤਾਲ ਅੱਗੇ ਵਧ ਰਹੀ ਹੈ, ਹੜਤਾਲ ‘ਤੇ ਬੈਠੇ ਪਹਿਲਵਾਨਾਂ ਨੂੰ ਹੋਰ ਖਿਡਾਰੀਆਂ ਅਤੇ ਸਿਆਸਤਦਾਨਾਂ ਦਾ ਸਮਰਥਨ ਮਿਲ ਰਿਹਾ ਹੈ।

ਸੋਮਵਾਰ ਨੂੰ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਹਿਲਵਾਨਾਂ ਦੇ ਸਮਰਥਨ ‘ਚ ਧਰਨੇ ਵਾਲੀ ਥਾਂ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਧਰਨੇ ‘ਤੇ ਬੈਠੀਆਂ ਮਹਿਲਾ ਪਹਿਲਵਾਨਾਂ ਸਮੇਤ ਪਹਿਲਵਾਨਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਪਹਿਲਵਾਨਾਂ ਨਾਲ ਇਨਸਾਫ਼ ਕੀਤਾ ਜਾਵੇ।

ਆਪਣੀਆਂ ਮੰਗਾਂ ਨੂੰ ਲੈ ਕੇ 23 ਅਪ੍ਰੈਲ ਨੂੰ ਮੁੜ ਧਰਨੇ ‘ਤੇ ਬੈਠੇ ਪਹਿਲਵਾਨਾਂ (Wrestlers Protest) ਨੂੰ ਇਸ ਵਾਰ ਦੇਸ਼ ਭਰ ਦੀਆਂ ਸਿਆਸੀ ਪਾਰਟੀਆਂ ਦਾ ਸਮਰਥਨ ਮਿਲ ਰਿਹਾ ਹੈ। ਪਹਿਲਵਾਨਾਂ ਦੇ ਸਮਰਥਨ ਵਿੱਚ ਇਸਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਤਿਸ਼ੀ, ਸੌਰਭ ਭਾਰਦਵਾਜ, ਸਾਬਕਾ ਰਾਜਪਾਲ ਸਤਪਾਲ ਮਲਿਕ, ਪ੍ਰਿਅੰਕਾ ਗਾਂਧੀ, ਜਯੰਤ ਚੌਧਰੀ, ਦੀਪੇਂਦਰ ਹੁੱਡਾ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਦੇ ਵੱਡੇ ਨੇਤਾ ਪਹੁੰਚੇ ਸਨ।