Wrestlers

Wrestlers Protest: ਰਾਊਸ ਐਵੇਨਿਊ ਕੋਰਟ ਪਹੁੰਚੇ ਪਹਿਲਵਾਨ, ਕੋਰਟ ਨੇ ਦਿੱਲੀ ਪੁਲਿਸ ਤੋਂ ਮੰਗੀ ਸਟੇਟਸ ਰਿਪੋਰਟ

ਨਵੀਂ ਦਿੱਲੀ, 10 ਮਈ 2023 (ਦਵਿੰਦਰ ਸਿੰਘ): ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਹਿਲਵਾਨਾਂ (Wrestlers) ਵੱਲੋਂ ਕੀਤੀ ਗਈ ਸ਼ਿਕਾਇਤ ਨੂੰ ਲੈ ਕੇ ਅੱਜ ਰਾਊਸ ਐਵੇਨਿਊ ਅਦਾਲਤ ਵਿੱਚ ਇਸ ਮੁੱਦੇ ’ਤੇ ਸੁਣਵਾਈ ਹੋਈ। ਬੁੱਧਵਾਰ ਨੂੰ ਹੋਈ ਸੁਣਵਾਈ ਤੋਂ ਬਾਅਦ ਐਵੇਨਿਊ ਕੋਰਟ ਨੇ ਦਿੱਲੀ ਪੁਲਿਸ ਨੂੰ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ। ਦੱਸ ਦਈਏ ਕਿ ਜਿਨਸੀ ਸ਼ੋਸ਼ਣ ਦੇ ਦੋਸ਼ੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਅਜੇ ਤੱਕ ਗ੍ਰਿਫਤਾਰ ਨਾ ਹੋਣ ਤੋਂ ਬਾਅਦ ਪਹਿਲਵਾਨਾਂ ਨੇ ਅਦਾਲਤ ਦਾ ਰੁਖ ਕੀਤਾ ਸੀ।

ਦਿੱਲੀ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਭਾਰਤੀ ਪਹਿਲਵਾਨਾਂ (Wrestlers) ਨੇ ਰਾਊਸ ਐਵੇਨਿਊ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਦਿੱਲੀ ਪੁਲਿਸ ਨੂੰ 164 ਸੀਆਰਪੀਸੀ ਤਹਿਤ ਪੀੜਤਾਂ ਦੇ ਬਿਆਨ ਦਰਜ ਕਰਨ ਦਾ ਨਿਰਦੇਸ਼ ਦਿੱਤਾ ਜਾਵੇ। ਇਸ ਤੋਂ ਇਲਾਵਾ ਪਹਿਲਵਾਨਾਂ ਨੇ ਆਪਣੀ ਅਰਜ਼ੀ ਵਿੱਚ ਦਿੱਲੀ ਪੁਲਿਸ ਨੂੰ ਹੁਣ ਤੱਕ ਦੀ ਜਾਂਚ ਦੀ ਸਟੇਟਸ ਰਿਪੋਰਟ ਦਾਇਰ ਕਰਨ ਲਈ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਸੀ।

ਬੁੱਧਵਾਰ ਨੂੰ ਇਸ ਮੁੱਦੇ ‘ਤੇ ਸੁਣਵਾਈ ਤੋਂ ਬਾਅਦ ਰਾਊਸ ਐਵੇਨਿਊ ਕੋਰਟ ਨੇ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ ਦਿੱਲੀ ਪੁਲਿਸ ਨੂੰ ਇਸ ਮਾਮਲੇ ‘ਚ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ। ਇਸਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 12 ਮਈ ਨੂੰ ਰਾਉਸ ਐਵੇਨਿਊ ਕੋਰਟ ਵਿੱਚ ਹੋਵੇਗੀ।

Scroll to Top