ਚੰਡੀਗੜ੍ਹ, 08 ਜੂਨ 2023: ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ (Australia) ਵਿਚਾਲੇ ਇੰਗਲੈਂਡ ਦੇ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਦੂਜੇ ਦਿਨ ਭਾਰਤੀ ਗੇਂਦਬਾਜਾਂ ਨੇ ਵਾਪਸੀ ਕੀਤੀ ਹੈ | ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ 469 ਦੌੜਾਂ ਬਣਾਈਆਂ।
image credit: ICC
ਮੈਚ ਵਿੱਚ ਟਰੇਵਿਸ ਹੈੱਡ ਨੇ ਸਭ ਤੋਂ ਵੱਧ 163 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਸਟੀਵ ਸਮਿਥ ਨੇ 121 ਦੌੜਾਂ ਬਣਾਈਆਂ। ਦੋਵਾਂ ਨੇ ਤੀਜੀ ਵਿਕਟ ਲਈ 285 ਦੌੜਾਂ ਦੀ ਸਾਂਝੇਦਾਰੀ ਕੀਤੀ। ਐਲੇਕਸ ਕੈਰੀ ਨੇ 48 ਅਤੇ ਡੇਵਿਡ ਵਾਰਨਰ ਨੇ 43 ਦੌੜਾਂ ਬਣਾਈਆਂ। ਭਾਰਤ ਲਈ ਮੁਹੰਮਦ ਸਿਰਾਜ ਨੇ ਸਭ ਤੋਂ ਵੱਧ ਚਾਰ ਵਿਕਟਾਂ ਲਈਆਂ। ਸ਼ਾਰਦੁਲ ਠਾਕੁਰ ਅਤੇ ਮੁਹੰਮਦ ਸ਼ਮੀ ਨੇ ਦੋ-ਦੋ ਵਿਕਟਾਂ ਲਈਆਂ। ਰਵਿੰਦਰ ਜਡੇਜਾ ਨੇ ਇੱਕ ਵਿਕਟ ਲਈ। ਮਿਸ਼ੇਲ ਸਟਾਰਕ ਰਨ ਆਊਟ ਹੋਇਆ। ਇਸ ਵੱਡੇ ਸਕੋਰ ਨੂੰ ਬਰਾਬਰ ਕਰਨ ਲਈ ਭਾਰਤ ਨੂੰ ਤੀਜੇ ਦਿਨ ਦੀ ਸਮਾਪਤੀ ਤੱਕ ਬੱਲੇਬਾਜ਼ੀ ਕਰਨੀ ਹੋਵੇਗੀ।