ਚੰਡੀਗੜ੍ਹ, 7 ਜੂਨ 2023: (WTC Final 2023) ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਦੂਜੇ ਚੱਕਰ (2021-23) ਦੇ ਫਾਈਨਲ ਵਿੱਚ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ। ਦੋਵੇਂ ਟੀਮਾਂ ਪਹਿਲੀ ਵਾਰ ਇਸ ਟਰਾਫੀ ਨੂੰ ਜਿੱਤਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰਨਗੀਆਂ। ਭਾਰਤੀ ਟੀਮ 2013 ਤੋਂ ਬਾਅਦ ਪਹਿਲੀ ਆਈਸੀਸੀ ਟਰਾਫੀ ਜਿੱਤਣਾ ਚਾਹੇਗੀ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟਾਸ ਹਾਰਨ ਤੋਂ ਬਾਅਦ ਆਸਟ੍ਰੇਲੀਆਈ ਟੀਮ ਪਹਿਲੀ ਪਾਰੀ ‘ਚ ਬੱਲੇਬਾਜ਼ੀ ਕਰਨ ਲਈ ਮੈਦਾਨ ‘ਤੇ ਉਤਰੀ ਹੈ।
ਦੋਵਾਂ ਟੀਮਾਂ ਦੀ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ, ਸ਼੍ਰੀਕਰ ਭਾਰਤ (ਵਿਕਟਕੀਪਰ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਉਮੇਸ਼ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।
ਆਸਟ੍ਰੇਲੀਆ: ਡੇਵਿਡ ਵਾਰਨਰ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਕੈਮਰਨ ਗ੍ਰੀਨ, ਅਲੈਕਸ ਕੈਰੀ (ਵਿਕਟਕੀਪਰ.), ਪੈਟ ਕਮਿੰਸ (ਕਪਤਾਨ), ਮਿਸ਼ੇਲ ਸਟਾਰਕ, ਨਾਥਨ ਲਿਓਨ, ਸਕਾਟ ਬੋਲੈਂਡ।