ਚੰਡੀਗੜ੍ਹ, 09 ਜੂਨ 2023: (WTC Final 2023) ਵਿਸ਼ਵ ਟੈਸਟ ਚੈਂਪੀਅਨਸ਼ਿਪ 2021-23 ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇੰਗਲੈਂਡ ਦੇ ਓਵਲ ‘ਚ ਖੇਡਿਆ ਜਾ ਰਿਹਾ ਹੈ। ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ 469 ਦੌੜਾਂ ਬਣਾਈਆਂ ਸਨ। ਜਵਾਬ ‘ਚ ਭਾਰਤੀ ਟੀਮ ਨੇ ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਪੰਜ ਵਿਕਟਾਂ ‘ਤੇ 151 ਦੌੜਾਂ ਬਣਾ ਲਈਆਂ ਹਨ। ਅਜਿੰਕਿਆ ਰਹਾਣੇ ਅਤੇ ਸ਼੍ਰੀਕਰ ਭਰਤ ਕ੍ਰੀਜ਼ ‘ਤੇ ਹਨ। ਭਾਰਤੀ ਪ੍ਰਸ਼ੰਸਕਾਂ ਨੂੰ ਇਨ੍ਹਾਂ ਦੋਵਾਂ ਖਿਡਾਰੀਆਂ ਤੋਂ ਵੱਡੀ ਪਾਰੀ ਦੀ ਉਮੀਦ ਹੈ। ਇਸ ਮੁਕਾਬਲੇ ਵਿੱਚ ਭਾਰਤ ਨੂੰ ਫਾਲੋਆਨ ਤੋਂ ਬਚਣ ਦੀ ਲੋੜ ਹੈ, ਤੀਜੇ ਦਿਨ ਦੀ ਖੇਡ ਥੋੜੀ ਦੇਰ ਬਾਅਦ ਸ਼ੁਰੂ ਹੋਵੇਗੀ |
ਪਿਛਲੇ ਸੈਸ਼ਨ ਵਿੱਚ ਕੰਗਾਰੂ ਗੇਂਦਬਾਜ਼ਾਂ ਦਾ ਦਬਦਬਾ ਰਿਹਾ। ਇਸ ‘ਚ ਭਾਰਤੀ ਟੀਮ ਨੇ 114 ਦੌੜਾਂ ਦੇ ਸਕੋਰ ‘ਤੇ 3 ਮਹੱਤਵਪੂਰਨ ਵਿਕਟਾਂ ਗੁਆ ਦਿੱਤੀਆਂ। ਪੁਜਾਰਾ ਅਤੇ ਕੋਹਲੀ 14-14 ਦੌੜਾਂ ਬਣਾ ਕੇ ਆਊਟ ਹੋਏ ਅਤੇ ਜਡੇਜਾ ਨੇ 48 ਦੌੜਾਂ ਬਣਾਈਆਂ। ਕੰਗਾਰੂ ਟੀਮ ਦੇ 5 ਗੇਂਦਬਾਜ਼ਾਂ ਨੇ ਇਕ-ਇਕ ਵਿਕਟ ਲਈ |