WTC Points Table

WTC Points Table: ਇੰਗਲੈਂਡ ‘ਤੇ ਜਿੱਤ ਤੋਂ ਬਾਅਦ ਭਾਰਤ ਨੂੰ ਟੈਸਟ ਚੈਂਪੀਅਨਸ਼ਿਪ ਅੰਕ ਸੂਚੀ ‘ਚ ਤਿੰਨ ਸਥਾਨਾਂ ਦਾ ਫਾਇਦਾ

ਚੰਡੀਗੜ੍ਹ, 05 ਫਰਵਰੀ, 2024: (WTC Points Table) ਭਾਰਤੀ ਟੀਮ ਨੇ ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ 106 ਦੌੜਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਨਾਲ ਭਾਰਤ ਨੇ ਪੰਜ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ ਹੈ। ਇਸ ਜਿੱਤ ਨਾਲ ਭਾਰਤ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਵਿੱਚ ਵੀ ਵੱਡਾ ਫਾਇਦਾ ਹੋਇਆ ਹੈ। ਹੁਣ ਭਾਰਤੀ ਟੀਮ 52.77 ਫੀਸਦੀ ਅੰਕਾਂ ਨਾਲ ਦੂਜੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ ਦੀ ਟੀਮ 55 ਫੀਸਦੀ ਅੰਕਾਂ ਨਾਲ ਸਿਖਰ ‘ਤੇ ਹੈ। ਜੇਕਰ ਭਾਰਤੀ ਟੀਮ ਅਗਲਾ ਮੈਚ ਜਿੱਤ ਜਾਂਦੀ ਹੈ ਤਾਂ ਉਹ ਅੰਕ ਸੂਚੀ ਵਿਚ ਸਿਖਰ ‘ਤੇ ਪਹੁੰਚ ਸਕਦੀ ਹੈ।

Scroll to Top