24 ਨਵੰਬਰ 2024: ਯਮੁਨਾ ਐਕਸਪ੍ਰੈੱਸ ਵੇਅ (Yamuna Expressway) ‘ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਇਕ ਕੈਂਟਰ (canter) ਦੀ ਦੋ ਕਾਰਾਂ ਦੀ ਟੱਕਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਆਗਰਾ(agra) ਤੋਂ ਨੋਇਡਾ (noida) ਵੱਲ ਜਾ ਰਹੇ ਕੈਂਟਰ ਨੇ ਇਨੋਵਾ ਅਤੇ ਟੋਇਟਾ ਕਾਰਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ‘ਚ ਸਵਾਰ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।
ਹਾਦਸਾ ਕਿਵੇਂ ਹੋਇਆ?
ਇਹ ਹਾਦਸਾ ਯਮੁਨਾ ਐਕਸਪ੍ਰੈਸ ਵੇਅ ‘ਤੇ ਉਸ ਸਮੇਂ ਵਾਪਰਿਆ ਜਦੋਂ ਕੈਂਟਰ ਨੇ ਇਨੋਵਾ ਅਤੇ ਟੋਇਟਾ ਕਾਰ ਨੂੰ ਟੱਕਰ ਮਾਰ ਦਿੱਤੀ। ਜਾਣਕਾਰੀ ਮੁਤਾਬਕ ਇਹ ਸਾਰੇ ਲੋਕ ਸ਼ਰਧਾਲੂ ਸਨ ਜੋ ਵਰਿੰਦਾਵਨ ਤੋਂ ਦਿੱਲੀ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਇਹ ਹਾਦਸਾ ਵਾਪਰ ਗਿਆ ਅਤੇ ਉਨ੍ਹਾਂ ਦੀ ਕਾਰ ਕੈਂਟਰ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਕਾਰ ‘ਚ ਸਵਾਰ ਸਾਰੇ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।