heavy Rain

ਪੂਰੇ ਪੰਜਾਬ ‘ਚ ਯੈਲੋ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਬਾਰਿਸ਼ ਪੈਣ ਦੀ ਸੰਭਾਵਨਾ

ਚੰਡੀਗੜ੍ਹ, 23 ਮਈ 2023: ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ ਅਤੇ ਪਟਿਆਲਾ ਦਾ ਤਾਪਮਾਨ 45.2 ਡਿਗਰੀ ਰਿਹਾ। ਮੌਸਮ ਵਿਭਾਗ ਨੇ ਅੱਜ ਬਾਰਿਸ਼ (Rain) ਪੈਣ ਦੀ ਸੰਭਾਵਨਾ ਜਤਾਈ ਹੈ। ਪੂਰੇ ਪੰਜਾਬ ‘ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਯਾਨੀ ਕਿ ਬਾਰਿਸ਼ ਪੈਣ ਦੀ ਸੰਭਾਵਨਾ ਹੈ, ਪਰ ਪੰਜਾਬ ‘ਚ ਬੁੱਧਵਾਰ ਨੂੰ ਆਰੇਂਜ ਅਲਰਟ ਜਾਰੀ ਹੈ, ਬਾਰਿਸ਼ ਦੇ ਨਾਲ 50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।

ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਪੂਰੇ ਪੰਜਾਬ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਬੁੱਧਵਾਰ ਨੂੰ ਮਾਝੇ ਦੇ ਅੰਮ੍ਰਿਤਸਰ ਅਤੇ ਤਰਨਤਾਰਨ, ਜਲੰਧਰ ਅਤੇ ਦੁਆਬਾ ਦੇ ਨਵਾਂ ਸ਼ਹਿਰ ਅਤੇ ਪੂਰੇ ਮਾਲਵੇ ਵਿੱਚ ਤੇਜ਼ ਹਵਾਵਾਂ ਨਾਲ ਬਾਰਿਸ਼ ਪਵੇਗੀ । ਅਜਿਹਾ ਮੌਸਮ 26 ਮਈ ਸ਼ੁੱਕਰਵਾਰ ਤੱਕ ਜਾਰੀ ਰਹੇਗਾ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਆਵੇਗੀ। ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ, ਜੋ ਇਸ ਵੇਲੇ 44 ਤੋਂ 45 ਡਿਗਰੀ ਦੇ ਆਸ-ਪਾਸ ਹੈ, ਸ਼ੁੱਕਰਵਾਰ ਤੱਕ 32 ਡਿਗਰੀ ਤੱਕ ਪਹੁੰਚ ਜਾਵੇਗਾ।

ਮੌਸਮ ਵਿਗਿਆਨੀਆਂ ਮੁਤਾਬਕ ਮੌਸਮ ‘ਚ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਕਾਰਨ ਵੀ ਹੈ। ਉੱਤਰੀ ਭਾਰਤ ਵਿੱਚ ਗਰਮੀ ਵਧਣ ਤੋਂ ਬਾਅਦ ਹਵਾ ਦਾ ਦਬਾਅ ਵੱਧ ਰਿਹਾ ਹੈ। ਜਿਸ ਕਾਰਨ ਵੈਸਟਰਨ ਡਿਸਟਰਬੈਂਸ ਕਾਰਨ ਅੱਜ ਬੱਦਲ ਪੂਰੇ ਪੰਜਾਬ ਵਿੱਚ ਛਾਏ ਰਹਿਣਗੇ । ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਅਤੇ ਬਾਰਿਸ਼ ਕਾਰਨ ਮੌਸਮ ਵੀ ਸੁਹਾਵਣਾ ਹੋ ਜਾਵੇਗਾ।

Scroll to Top