July 5, 2024 1:26 am
North India

ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ, ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ

ਚੰਡੀਗੜ੍ਹ, 15 ਸਤੰਬਰ 2023: ਪੰਜਾਬ ਵਿੱਚ ਕਈ ਥਾਵਾਂ ‘ਤੇ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ (Rain) ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਸਵੇਰ ਦੇ ਤਾਪਮਾਨ ‘ਚ ਔਸਤਨ 1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪੰਜਾਬ ਦੇ ਕਈ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਨੇ ਅੱਜ ਅੰਮ੍ਰਿਤਸਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਨਾਲ-ਨਾਲ ਹੁਸ਼ਿਆਰਪੁਰ ‘ਚ ਵੀ ਮੀਂਹ ਪਿਆ। ਹੁਣ ਮੌਸਮ ਵਿਭਾਗ ਨੇ ਮਾਲਵੇ ਦੇ ਪਟਿਆਲਾ, ਮੋਹਾਲੀ ਅਤੇ ਲੁਧਿਆਣਾ ਦੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਕੁਝ ਘੰਟਿਆਂ ਵਿੱਚ ਇੱਥੇ ਮੀਂਹ ਪੈਣ ਦੀ ਸੰਭਾਵਨਾ ਜੱਟੀ ਜਾ ਰਹੀ ਹੈ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ 18 ਸਤੰਬਰ ਤੱਕ ਮੀਂਹ (Rain) ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੱਜ ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਹਰਾਂ ਮੁਤਾਬਕ ਇਸ ਮੀਂਹ ਤੋਂ ਬਾਅਦ ਮੌਸਮ ‘ਚ ਬਦਲਾਅ ਆਵੇਗਾ। ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ, ਜਦੋਂ ਕਿ ਦਿਨ ਦਾ ਤਾਪਮਾਨ ਵੀ ਘੱਟ ਜਾਵੇਗਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ, ਜੋ 37 ਡਿਗਰੀ ਤੱਕ ਪਹੁੰਚ ਗਿਆ ਸੀ, ਹੁਣ ਹੇਠਾਂ ਆ ਜਾਵੇਗਾ ਅਤੇ 34 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਸਕਦਾ ਹੈ ।