Yogi Adityanath

ਯੋਗੀ ਆਦਿਤਿਆਨਾਥ ਨੇ ਦੂਜੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਲਖਨਊ 25 ਮਾਰਚ 2022 : ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਯੋਗੀ ਆਦਿਤਿਆਨਾਥ ( Yogi Adityanath) ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਲਗਾਤਾਰ ਦੂਜੀ ਵਾਰ ਸਹੁੰ ਚੁੱਕੀ।ਲਖਨਊ ਦੇ ਏਕਾਨਾ ਸਟੇਡੀਅਮ (Ekana Stadium) ‘ਚ ਹੋਏ ਇਕ ਸ਼ਾਨਦਾਰ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਕਈ ਕੇਂਦਰੀ ਮੰਤਰੀ ਮੌਜੂਦ ਸਨ। ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਪਾਰਟੀ ਨੇਤਾਵਾਂ ਨੇ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਯੋਗੀ ਨੂੰ ਰਾਜਪਾਲ ਆਨੰਦੀਬੇਨ ਪਟੇਲ ਨੇ ਖਚਾਖਚ ਭਰੇ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ 50,000 ਤੋਂ ਵੱਧ ਲੋਕਾਂ ਦੀ ਹਾਜ਼ਰੀ ਵਿੱਚ ਸਹੁੰ ਚੁਕਾਈ।

ਜ਼ਿਕਰਯੋਗ ਇਹ ਹੈ ਕਿ ਸਮਾਗਮ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਣ ਤੋਂ ਬਾਅਦ ਰਾਸ਼ਟਰੀ ਗੀਤ ਨਾਲ ਹੋਈ। ਸਹੁੰ ਚੁੱਕ ਸਮਾਗਮ ਨੂੰ ਇੱਕ ਮੈਗਾ-ਸ਼ੋਅ ਬਣਾਉਂਦਿਆਂ, ਸਟੇਡੀਅਮ ਵਿੱਚ ਦਰਸ਼ਕਾਂ ਲਈ ਕਈ ਰੰਗਾਰੰਗ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ, ਜਿੱਥੇ ਅਭਿਨੇਤਾ-ਰਾਜਨੇਤਾ ਦਿਨੇਸ਼ ਲਾਲ ਯਾਦਵ ਉਰਫ਼ ਨਿਰਹੁਆ ਨੇ ਸਟੇਜ ‘ਤੇ ਪ੍ਰਦਰਸ਼ਨ ਕੀਤਾ। ਆਦਿਤਿਆਨਾਥ ਨੇ ਵੀਰਵਾਰ ਨੂੰ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਰਾਜ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

Scroll to Top