Site icon TheUnmute.com

ਨੌਜਵਾਨ ਪੀੜੀ ਨੂੰ ਸ਼ਹੀਦ ਭਗਤ ਸਿੰਘ ਦੇ ਦੱਸੇ ਮਾਰਗ ‘ਤੇ ਚੱਲਣ ਦੀ ਲੋੜ: MLA ਅਜੀਤਪਾਲ ਸਿੰਘ ਕੋਹਲੀ

Shaheed Bhagat Singh

ਪਟਿਆਲਾ, 28 ਸਤੰਬਰ 2023: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh) ਜੀ ਦਾ ਜਨਮ ਦਿਹਾੜਾ ਪੰਜਾਬ ਭਰ ਦੇ ਵਿੱਚ ਬਹੁਤ ਹੀ ਉਤਸਾਹ ਦੇ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਵੀ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਜਿੱਥੇ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ ਪਟਿਆਲਾ ਦੇ ਸੈਂਟਰਲ ਸਟੇਟ ਲਾਇਬਰੇਰੀ ਵਿਖੇ ਪਹੁੰਚੇ |

ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh) ਨੇ ਆਪਣਾ ਨਾਂ ਇਤਿਹਾਸ ਦੇ ਸੁਨਹਿਰੀ ਪੰਨਿਆਂ ਦੇ ਵਿੱਚ ਹੀ ਦਰਜ ਨਹੀਂ ਕੀਤਾ ਬਲਕਿ ਉਹਨਾਂ ਨੇ ਇਤਿਹਾਸ ਬਦਲ ਕੇ ਰੱਖ ਦਿੱਤਾ ਸੀ ‘ਤੇ ਅੱਜ ਕੱਲ ਦੀ ਨੌਜਵਾਨ ਪੀੜੀ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ।

ਉਹਨਾਂ ਨੇ ਕਿਹਾ ਕਿ ਪਟਿਆਲਾ ਦੀ ਸੈਂਟਰ ਲਾਈਬਰੇਰੀ ਦੇ ਵਿੱਚ ਜੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਬੁੱਤ ਲਗਾਇਆ ਜਾ ਰਿਹਾ, ਉਸ ਦੇ ਨਾਲ ਨੌਜਵਾਨ ਪੀੜੀ ਨੂੰ ਇੱਕ ਪ੍ਰੇਰਨਾ ਮਿਲੇਗੀ ਅਤੇ ਨੌਜਵਾਨ ਸ਼ਹੀਦ ਭਗਤ ਸਿੰਘ ਜੀ ਨੂੰ ਆਪਣਾ ਰੋਲ ਮਾਡਲ ਬਣਾ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਵਿੱਚ ਆਪਣਾ ਅਹਿਮ ਰੋਲ ਅਦਾ ਕਰਨਗੇ |

Exit mobile version