ਅੰਮ੍ਰਿਤਸਰ 1 ਦਸੰਬਰ 2021 : ਅਕਸਰ ਹੀ ਪੁਰਾਣੀ ਰੰਜਿਸ਼ ਨੂੰ ਲੈ ਕੇ ਲੋਕ ਮਨਾਂ ਵਿੱਚ ਲੜਾਈ ਦੀ ਭਾਵਨਾ ਰੱਖਦੇ ਹਨ, ਜਿਸਦੇ ਨਤੀਜੇ ਆਖ਼ਿਰ ਭਿਆਨਕ ਹੀ ਨਿਕਲ ਕੇ ਸਾਹਮਣੇ ਆਉਂਦੇ ਹਨ, ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਇਲਾਕੇ ਅਧੀਨ ਆਉਂਦੇ ਕ੍ਰਿਸ਼ਨਾ ਨਗਰ ਦਾ ਜਿੱਥੇ ਦੇਰ ਰਾਤ 6-7 ਨੌਜਵਾਨਾਂ ਵੱਲੋਂ ਇਕ ਨੌਜਵਾਨ ਨੂੰ ਰੋਕ ਕੇ ਉਸ ਉੱਤੇ ਕਾਤਲਾਨਾ ਹਮਲਾ ਕਰਦੇ ਹੋਏ ਫਾਇਰਿੰਗ ਕੀਤੀ ਗਈ, ਇਸ ਸਬੰਧੀ ਨੌਜਵਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੀਬ ਛੇ ਮਹੀਨੇ ਪਹਿਲੇ ਉਨ੍ਹਾਂ ਦਾ ਜੰਟਾ ਮਾਲਾ ਤੇ ਐਮੀ ਨਾਮ ਦੇ ਨੌਜਵਾਨ ਨਾਲ ਝਗੜਾ ਸੀ ਅਤੇ ਜਿਸ ਦਾ ਕਿ ਛੇ ਮਹੀਨੇ ਪਹਿਲਾਂ ਹੀ ਰਾਜ਼ੀਨਾਮਾ ਵੀ ਹੋ ਚੁੱਕਾ ਸੀ, ਪਰ ਉਨ੍ਹਾਂ ਵਲੋਂ ਇਕ ਵਾਰ ਫਿਰ ਜੰਟਾ ਮਾਲਾ ਤੇ ਐਮੀ ਅਤੇ ਉਸ ਦੇ ਕੁਝ ਸਾਥੀਆਂ ਵੱਲੋਂ ਇਸ ਨੌਜਵਾਨ ਨੂੰ ਰੋਕ ਕੇ ਪਹਿਲਾਂ ਤਾਂ ਉਸ ਨਾਲ ਕੁੱਟਮਾਰ ਕੀਤੀ ਬਾਅਦ ਵਿਚ ਉਸ ਤੇ ਗੋਲੀਆਂ ਚਲਾਈਆਂ, ਜਿਸ ਦੌਰਾਨ ਕੀ ਨੌਜਵਾਨ ਦਾ ਕਹਿਣਾ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ ਹੈ, ਉੱਥੇ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਹੁਣ ਪੁਲੀਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ ਅਤੇ ਪੁਲੀਸ ਨੂੰ ਅਪੀਲ ਕਰਦੇ ਹਨ ਕਿ ਇਨ੍ਹਾਂ ਆਰੋਪੀਆਂ ਦੇ ਉੱਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ,
ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੌਜਵਾਨ ਦੇ ਬਿਆਨ ਵੀ ਕਲਮਬੰਦ ਕਰ ਲਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਮੌਕੇ ਤੇ ਪਤਾ ਚੱਲਿਆ ਕਿ ਦੋ ਗੋਲੀਆਂ ਚਲਾਈਆਂ ਗਈਆਂ ਹਨ, ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ,
ਪੁਰਾਣੀ ਰੰਜਿਸ਼ ਨੂੰ ਲੈ ਕੇ ਕੀਤਾ ਨੌਜਵਾਨ ‘ਤੇ ਹਮਲਾ, ਸ਼ਰੇਆਮ ਚਲਾਈਆਂ ਗੋਲੀਆਂ
