ਅੰਮ੍ਰਿਤਸਰ 03 ਮਈ 2022: ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੰਮ੍ਰਿਤਸਰ (Amritsar) ਦੇ ਨਵਾਂ ਪਿੰਡ ਦੇ ਰਹਿਣ ਵਾਲੇ ਧਰਮਜੀਤ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ | ਇਸ ਨੌਜਵਾਨ ਦਾ ਨਾਮ ਧਰਮਜੀਤ ਸਿੰਘ ਦੱਸਿਆ ਜਾ ਰਿਹਾ ਹੈ | ਕਤਲ ਹੋਣ ਤੋਂ ਬਾਅਦ ਪੁਲਸ ਮੌਕੇ ਤੇ ਪਹੁੰਚੀ ਅਤੇ ਆਪਣੀ ਜਾਂਚ ਕਰ ਰਹੀ ਹੈ | ਇਸ ਦੌਰਾਨ ਧਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਜਦੋਂ ਪੁਲਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਪਰ ਉਹ ਸਮੇਂ ਸਿਰ ਇੱਥੇ ਨਹੀਂ ਪਹੁੰਚ ਸਕੇ ਜਿਸ ਕਰਕੇ ਸੁਖਦੇਵ ਅਤੇ ਉਸਦੇ ਸਾਥੀਆਂ ਵੱਲੋਂ ਸਾਡੇ ਬੱਚੇ ਦਾ ਕਤਲ ਕੀਤਾ ਗਿਆ |
ਉੱਥੇ ਹੀ ਧਰਮਜੀਤ ਸਿੰਘ ਦੇ ਪਰਿਵਾਰਕ ਮੈਂਬਰ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਦਾ ਪੁਰਾਣਾ ਰੰਜਿਸ਼ ਚੱਲਦੀ ਆ ਰਹੀ ਸੀ ਜਿਸ ਨੂੰ ਲੈ ਕੇ ਇਸ ਦਾ ਕਤਲ ਕੀਤਾ ਗਿਆ ਹੈ ਅਤੇ ਇਸ ਦਾ ਮਾਮਲਾ ਜੋ ਹੈ ਉਹ ਰਿਪੋਰਟ ਵਿੱਚ ਵੀ ਚਲ ਰਿਹਾ ਸੀ ਪਰ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਸੁਖਦੇਵ ਸਿੰਘ ਜੋਬਨ ਅਤੇ ਸ਼ਮੀ ਨਾਮਕ ਨੌਜਵਾਨ ਜੋ ਇਸ ਕਤਲ ਵਿੱਚ ਸ਼ਾਮਲ ਹਨ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ |
ਉੱਥੇ ਦੂਜੇ ਪਾਸੇ ਪੁਲਸ ਮੌਕੇ ਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ | ਪੁਲਿਸ ਦਾ ਕਹਿਣਾ ਹੈ ਕਿ ਕੁਝ ਦੋਸ਼ੀਆਂ ਨੂੰ ਅਸੀਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜੋ ਬਾਕੀ ਦੋਸ਼ੀ ਹਨ ਉਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਹਾਲਾਂਕਿ ਇਹ ਦੋਵੇਂ ਦੋਵੇਂ ਪਰਿਵਾਰ ਆਪਸ ਵਿੱਚ ਪਹਿਲਾਂ ਹੀ ਮਿਲਦੇ ਵਰਤਦੇ ਸਨ ਲੇਕਿਨ ਇਹਨਾਂ ਦਾ ਕੇਸ ਕੋਰਟ ਵਿੱਚ ਚੱਲ ਰਿਹਾ ਸੀ ਅਤੇ ਕੋਰਟ ਚੋਂ ਇਨ੍ਹਾਂ ਵੱਲੋਂ ਜ਼ਮਾਨਤ ਅਰਜ਼ੀ ਤੇ ਆਏ ਹੋਏ ਸਨ ਉਥੇ ਪੁਲਸ ਨੇ ਵਿਸ਼ਵਾਸ ਜਤਾਇਆ ਕਿ ਅਸੀਂ ਸਖਤ ਤੋਂ ਸਖਤ ਕਾਰਵਾਈ ਕਰਾਂਗੇ ਅਤੇ ਜਲਦ ਹੀ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਵਾਂਗੇ |