ਨੌਜਵਾਨ ਦਾ ਜਰਮਨੀ ‘ਚ ਕ.ਤ.ਲ, 10 ਸਾਲਾਂ ਤੋਂ ਰਹਿ ਰਿਹਾ ਸੀ ਵਿਦੇਸ਼

8 ਜੂਨ 2026: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦਾ ਜਰਮਨੀ ਵਿੱਚ ਕਤਲ (murder) ਕਰ ਦਿੱਤਾ ਗਿਆ। ਇਸ ਵਿਅਕਤੀ ਦੀ ਪਛਾਣ ਰਾਮਗੜ੍ਹ ਦੇ ਰਹਿਣ ਵਾਲੇ ਰਾਜਵਿੰਦਰ ਸਿੰਘ (30) ਵਜੋਂ ਹੋਈ ਹੈ।

ਰਾਜਵਿੰਦਰ ਸਿੰਘ ਪਿਛਲੇ 10 ਸਾਲਾਂ ਤੋਂ ਜਰਮਨੀ ਵਿੱਚ ਰਹਿ ਰਿਹਾ ਸੀ। ਮੰਦਰ ਦੇ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੇ ਸਮੇਂ ਤੇਜ਼ਧਾਰ ਹਥਿਆਰ ਨਾਲ ਕੀਤੇ ਹਮਲੇ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਬਿਹਤਰ ਭਵਿੱਖ ਲਈ ਜਰਮਨੀ ਗਿਆ ਸੀ ਅਤੇ ਬਾਅਦ ਵਿੱਚ ਨਾਗਰਿਕ ਬਣ ਗਿਆ। ਦੋ ਦਿਨ ਪਹਿਲਾਂ, ਉਸਨੂੰ ਇੱਕ ਫੋਨ ਆਇਆ ਜਿਸ ਵਿੱਚ ਦੱਸਿਆ ਗਿਆ ਕਿ ਜਰਮਨੀ ਦੇ ਇੱਕ ਮੰਦਰ ਦੀ ਪ੍ਰਧਾਨਗੀ ਨੂੰ ਲੈ ਕੇ ਹਰਿਆਣਾ ਦੇ ਕੁਝ ਨੌਜਵਾਨਾਂ ਵਿਚਕਾਰ ਝਗੜਾ ਹੋ ਗਿਆ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ, ਰਾਜਵਿੰਦਰ ਸਿੰਘ ਵਿਚੋਲਗੀ ਕਰਨ ਅਤੇ ਵਿਵਾਦ ਨੂੰ ਸੁਲਝਾਉਣ ਲਈ ਮੌਕੇ ‘ਤੇ ਪਹੁੰਚੇ। ਦੋਸ਼ ਹੈ ਕਿ ਹਰਿਆਣਾ ਦੇ ਚਾਰ ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਹਮਲੇ ਵਿੱਚ ਰਾਜਵਿੰਦਰ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ।

ਜ਼ਖਮੀ ਰਾਜਵਿੰਦਰ ਸਿੰਘ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਦੋ ਦਿਨਾਂ ਦੇ ਇਲਾਜ ਤੋਂ ਬਾਅਦ ਉਸਦੀ ਮੌਤ ਹੋ ਗਈ।

ਨੌਜਵਾਨ ਦੀ ਮੌਤ ਦੀ ਖ਼ਬਰ ਨੇ ਰਾਮਗੜ੍ਹ ਪਿੰਡ ਅਤੇ ਆਸ ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸਨੂੰ ਆਪਣੇ ਪੁੱਤਰ ਦੇ ਅੰਤਿਮ ਸੰਸਕਾਰ ਲਈ ਜਰਮਨੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਰਾਜਵਿੰਦਰ ਸਿੰਘ ਦੀ ਲਾਸ਼ ਨੂੰ ਉਸਦੇ ਜੱਦੀ ਪਿੰਡ ਰਾਮਗੜ੍ਹ, ਪੰਜਾਬ ਵਾਪਸ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।

Read More: India-Germany: ਜਰਮਨੀ ਦੇ ਚਾਂਸਲਰ ਦਾ ਭਾਰਤ ਦੌਰਾ, ਜਰਮਨੀ ਦਾ ਭਾਰਤੀ ਬਾਜ਼ਾਰ ‘ਤੇ ਫੋਕਸ

ਵਿਦੇਸ਼

Scroll to Top