ਚੰਡੀਗੜ੍ਹ, 24 ਫਰਵਰੀ 2024: ਨੌਜਵਾਨ ਪ੍ਰੀਤਪਾਲ ਸਿੰਘ ਨੂੰ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ਤੋਂ ਚੰਡੀਗੜ੍ਹ ਪੀ.ਜੀ.ਆਈ (Chandigarh PGI) ਲਿਆਂਦਾ ਗਿਆ ਹੈ | ਹੁਣ ਪ੍ਰੀਤਪਾਲ ਸਿੰਘ ਦਾ ਚੰਡੀਗੜ੍ਹ ਪੀ.ਜੀ.ਆਈ ‘ਚ ਇਲਾਜ਼ ਕੀਤਾ ਚੱਲੇਗਾ | ਇਸ ਦੌਰਾਨ ਪ੍ਰੀਤਪਾਲ ਸਿੰਘ ਦੀ ਘਰਵਾਲੀ ਨੇ ਕਿਹਾ ਕਿਹਾ ਕਿ ਪ੍ਰੀਤਪਾਲ ਸਿੰਘ ਉਥੇ ਕਹਿੰਦੇ ਰਹੇ ਕਿ ਉਨ੍ਹਾਂ ਨੇ ਪੰਜਾਬ ਜਾਣਾ ਹੈ | ਉਨ੍ਹਾਂ ਦੱਸਿਆ ਕਿ ਚਿਹਰੇ ‘ਤੇ ਕਾਫ਼ੀ ਸੱਟਾਂ ਲੱਗੀਆਂ ਹਨ | ਉਨ੍ਹਾਂ ਦੀ ਘਰਵਾਲੀ ਨੇ ਦੱਸਿਆ ਕਿ ਅਜੇ ਉਹ ਗੱਲ ਨਹੀਂ ਕਰ ਸਕਦੇ, ਬਾਅਦ ‘ਚ ਪਤਾ ਚੱਲੇਗਾ ਕਿ ਸੱਟਾਂ ਕਿਵੇਂ ਲੱਗੀਆਂ ਹਨ |
ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਨੇ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਇਕ ਚਿੱਠੀ ਲਿਖ ਕੇ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ’ਚ ਦਾਖ਼ਲ ਪੰਜਾਬੀ ਨੌਜਵਾਨ ਪ੍ਰੀਤਪਾਲ ਸਿੰਘ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਅਪੀਲ ਕੀਤੀ ਗਈ ਸੀ । ਭੇਜੀ ਚਿੱਠੀ ‘ਚ ਲਿਖਿਆ ਗਿਆ ਹੈ ਕਿ ਪ੍ਰੀਤਪਾਲ ਸਿੰਘ ਦੇ ਸਹੀ ਅਤੇ ਮੁਫ਼ਤ ਇਲਾਜ ਲਈ ਉਸ ਨੂੰ ਪੰਜਾਬ ਦੇ ਹਵਾਲੇ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕੋਈ ਹੋਰ ਵੀ ਪੰਜਾਬੀ ਨੌਜਵਾਨ ਹੈ ਤਾਂ ਉਸਨੂੰ ਵੀ ਪੰਜਾਬ ਦੇ ਹਵਾਲੇ ਕਰ ਦਿੱਤਾ ਜਾਵੇ |