Site icon TheUnmute.com

ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰ ਕਰਨ ਵੋਟ: ਜ਼ਿਲ੍ਹਾ ਨੋਡਲ ਅਫਸਰ ਸਵੀਪ

Young voters

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫ਼ਰਵਰੀ 2024: ਜ਼ਿਲ੍ਹਾ ਮੋਹਾਲੀ ਦੇ ਨੌਜਵਾਨ ਵੋਟਰ (Young voters) ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਨਹਿਰੂ ਯੁਵਾ ਕੇਂਦਰ ਮੋਹਾਲੀ ਵੱਲੋਂ ਇਸ ਵਾਰ ਸੱਤਰ ਪਾਰ ਦੇ ਭਾਰਤੀ ਚੋਣ ਕਮਿਸ਼ਨ ਦੇ ਨਾਅਰੇ ਦੀ ਪ੍ਰੋੜ੍ਹਤਾ ਲਈ ਜ਼ਿਲ੍ਹਾ ਸਵੀਪ ਟੀਮ ਨਾਲ ਵੱਖ ਵੱਖ ਜਾਗਰੂਕਤਾ ਕੈਂਪਾਂ ਲਗਾਏ ਜਾ ਰਹੇ ਹਨ। ਇਸ ਲੜੀ ਦੌਰਾਨ ਅੱਜ ਕੌਮੀ ਸੇਵਾ ਯੋਜਨਾ ਅਤੇ ਰਾਸ਼ਟਰੀ ਕੈਡਿਟ ਕੋਰ ਦੇ ਵਲੰਟੀਅਰਾਂ ਲਈ ਸਰਕਾਰੀ ਕਾਲਜ ਫੇਜ-06 ਮੋਹਾਲੀ ਵਿਖੇ ਸੈਮੀਨਾਰ ਕਰਵਾਇਆ ਗਿਆ |

ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਕੌਮੀ ਸੇਵਾ ਯੋਜਨਾ ਅਤੇ ਐਨ ਸੀ ਸੀ ਦੇ ਕੈਡਿਟਾਂ ਨੂੰ ਘੱਟ ਪ੍ਰਤੀਸ਼ਤ ਵਾਲੇ ਚੋਣ ਖੇਤਰਾਂ ਵਿਚ ਗਤੀਵਿਧੀਆਂ ਉਲੀਕਣ ਲਈ ਪ੍ਰੇਰਿਤ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਦੇ ਨਿਰਦੇਸ਼ਕ ਪਰਮਜੀਤ ਸਿੰਘ ਨੇ ਕਿਹਾ ਕਿ ਜਿਲ੍ਹਾ ਮੁਹਾਲੀ ਦੇ ਸਮੂਹ ਯੁਵਕ ਕਲੱਬਾਂ ਰਾਹੀ ਵੋਟਰ (Young voters) ਪ੍ਰਤੀਸ਼ਤ ਵਧਾਉਣ ਦੇ ਉਪਰਾਲੇ ਕੀਤੇ ਜਾਣਗੇ।

ਮੋਹਾਲੀ ਦੇ ਤਹਿਸੀਲਦਾਰ ਅਰਜਨ ਸਿੰਘ ਵੱਲੌਂ ਨੌਜਵਾਨਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਵੱਖ-ਵੱਖ ਐਪਸ ਬਾਰੇ ਜਾਣਕਾਰੀ ਦਿੱਤੀ ਗਈ। ਕਾਲਜ ਦੀ ਪ੍ਰਿੰਸੀਪਲ ਹਰਜੀਤ ਗੁਜਰਾਲ ਨੇ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਕੈਂਪਸ ਅੰਬੇਸਡਰ ਸਰਬਜੀਤ ਸਿੰਘ ਵੱਲੋਂ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਅਤੇ ਦੱਸਿਆ ਕਿ ਕਾਲਜ ਵੱਲੌਂ ਨੁੱਕੜ ਨਾਟਕ ਦੀ ਟੀਮ ਤਿਆਰ ਕੀਤੀ ਗਈ ਹੈ ਜੋ ਮੋਹਾਲੀ ਸ਼ਹਿਰ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਵੇਗੀ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮੈਡਮ ਗੁਨਜੀਤ ਕੌਰ, ਨੀਤੂ ਗੁਪਤਾ, ਹਲਕਾ ਮੋਹਾਲੀ ਦੇ ਸਵੀਪ ਨੋਡਲ ਅਫ਼ਸਰ ਅਸ਼ੀਸ਼ ਵਾਜਪਾਈ, ਸਹਾਇਕ ਮੀਡੀਆ ਅਫਸਰ ਅਮ੍ਰਿਤਪਾਲ ਸਿੰਘ ਅਤੇ ਬਲਵਿੰਦਰ ਸਿੰਘ ਪੀ ਟੀ ਯੂ ਮੁਹਾਲੀ ਨੇ ਅਹਿਮ ਭੂਮਿਕਾ ਨਿਭਾਈ।

Exit mobile version