ਪਟਿਆਲਾ 28 ਜੁਲਾਈ 2022: ਭਾਰਤੀ ਚੋਣ ਕਮਿਸ਼ਨ (Election Commission) ਨੇ ਅੱਜ ਯਾਨੀ ਵੀਰਵਾਰ ਨੂੰ ਹਦਾਇਤਾਂ ਜਾਰੀ ਕਰਦਿਆਂ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਵੋਟਰ ਸੂਚੀ ‘ਚ ਆਪਣਾ ਨਾਂਅ ਦਰਜ ਕਰਨ ਲਈ ਅਪਲਾਈ ਕਰ ਸਕਦੇ ਹਨ। ਹੁਣ ਤੁਹਾਨੂੰ ਵੋਟਰ ਸੂਚੀ ‘ਚ ਆਪਣਾ ਨਾਂਅ ਦਰਜ ਕਰਵਾਉਣ ਲਈ 18 ਸਾਲ ਦੀ ਉਮਰ ਤੱਕ ਉਡੀਕ ਨਹੀਂ ਕਰਨੀ ਪਵੇਗੀ।
ਇਸ ਸੰਬੰਧੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨੇ ਸਾਰੇ ਰਾਜਾਂ ਦੇ ਸੀ.ਈ.ਓ./ਈ.ਆਰ.ਓਜ਼/ਏ.ਈ.ਆਰ.ਓਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹਾ ਟੈਕਨਾਲੋਜੀ ਹੱਲ ਤਿਆਰ ਕਰਨ ਜਿਸ ਨਾਲ ਨੌਜਵਾਨਾਂ ਨੂੰ ਪਹਿਲਾਂ ਤੋਂ ਹੀ ਅਪਲਾਈ ਕਰਨ ਦੀ ਸਹੂਲਤ ਮਿਲੇ।