July 2, 2024 9:01 pm
Vicky Midukhera

ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ 3 ਸ਼ਾਰਪ ਸ਼ੂਟਰਾਂ ਸਮੇਤ 12 ਗੈਂਗਸਟਰ ਗ੍ਰਿਫ਼ਤਾਰ

ਚੰਡੀਗੜ੍ਹ 29 ਮਾਰਚ 2022: ਪੁਲਸ ਨੂੰ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ (Vicky Middukhera) ਦੇ ਕਤਲ ਮਾਮਲੇ ‘ਚ ਵੱਡੀ ਸਫਲਤਾ ਮਿਲੀ ਹੈ | ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੀ ਸਪੈਸ਼ਲ ਟੀਮ ਵਲੋਂ ਇਕ ਸਾਂਝੇ ਅਪ੍ਰੇਸ਼ਨ ਦੌਰਾਨ ਤਿੰਨ ਸ਼ਾਰਪ ਸ਼ੂਟਰਾਂ ਸਮੇਤ ਹੋਰਨਾਂ ਮਾਮਲਿਆਂ ‘ਚ ਨਾਮਜ਼ਦ 12 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ| ਜਿਕਰਯੋਗ ਹੈ ਕਿ ਇਨ੍ਹਾਂ ਗੈਂਗਸਟਰਾਂ ‘ਤੇ ਪੁਲਸ ਨੇ ਇਨਾਮ ਵੀ ਰੱਖਿਆ ਹੋਇਆ ਸੀ। ਇਸਦੇ ਨਾਲ ਹੀ ਮੋਹਾਲੀ ਪੁਲਸ ਜਲਦ 3 ਸ਼ਾਰਪ ਸ਼ੂਟਰਾਂ ਭੋਲੂ, ਲੱਠ ਅਤੇ ਸੰਨੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਵਿੱਕੀ ਦੇ ਕਤਲ ਸੰਬੰਧੀ ਪੁੱਛਗਿਛ ਕਰੇਗੀ ਅਤੇ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਅਸਲ ਵਜ੍ਹਾ ਦਾ ਖ਼ੁਲਾਸਾ ਵੀ ਹੋ ਸਕਦਾ ਹੈ।

ਜਿਕਰਯੋਗ ਹੈ ਕਿ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐੱਸ.ਓ.ਆਈ. ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ (Vicky Middukhera) ਦਾ ਅਣਪਛਾਤਿਆਂ ਵਲੋਂ ਸ਼ਨੀਵਾਰ ਨੂੰ ਸੈਕਟਰ 71 ਵਿਖੇ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ ਸੀ | ਜਦੋਂ ਉਹ ਇਥੇ ਇਕ ਪ੍ਰਾਪਰਟੀ ਡੀਲਰ ਨਾਲ ਮੁਲਾਕਾਤ ਤੋਂ ਬਾਅਦ ਆਪਣੀ ਕਾਰ ‘ਚ ਬੈਠਣ ਲੱਗਾ ਸੀ। ਇਸ ਦੌਰਾਨ ਹਮਲਾਵਰਾਂ ਨੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ’ਤੇ ਅੰਨ੍ਹਵਾਹ ਗੋਲ਼ੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਗਿਆ ਸੀ ।