ਫਾਜ਼ਿਲਕਾ, 8 ਮਾਰਚ 2024: ਫਾਜ਼ਿਲਕਾ ਦੇ ਪਿੰਡ ਆਜ਼ਮ ਵਾਲਾ ਦੇ ਇੱਕ ਨੌਜਵਾਨ ਦੀ ਨਸ਼ੇ (drugs) ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਨੌਜਵਾਨ ਬਾਥਰੂਮ ਦੇ ਵਿੱਚ ਗਿਆ ਸੀ ਜਦੋਂ ਕਾਫ਼ੀ ਸਮੇਂ ਤੱਕ ਬਾਹਰ ਨਹੀਂ ਆਇਆ ਤਾਂ ਜਾ ਕੇ ਦੇਖਿਆ ਕਿ ਨਸ਼ੇ ਦਾ ਟੀਕਾ ਉਸਦੇ ਹੱਥ ‘ਤੇ ਲੱਗਿਆ ਰਹਿ ਗਿਆ।
ਪਰਿਵਾਰਕ ਮੈਂਬਰਾਂ ਦੇ ਮੁਤਾਬਕ ਜਦੋਂ ਉਸਨੂੰ ਸਰਕਾਰੀ ਹਸਪਤਾਲ ਅਬੋਹਰ ਲਿਆਂਦਾ ਜਾ ਰਿਹਾ ਸੀ ਕਿ ਰਾਸਤੇ ਦੇ ਵਿੱਚ ਉਸਨੇ ਦੱਸਿਆ ਕਿ ਕਿੰਨਾਂ ਲੋਕਾਂ ਤੋਂ ਉਹ ਨਸ਼ਾ (drugs) ਲੈ ਕੇ ਆਇਆ ਸੀ, ਇਸਤੋਂ ਬਾਅਦ ਨੌਜਵਾਨ ਦੀ ਮੌਤ ਹੋ ਗਈ ਹੈ, ਉਥੇ ਹੀ ਪੁਲਿਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਦੋ ਜਣਿਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ । ਜਿਹਨਾਂ ਦੀ ਭਾਲ ਕੀਤੀ ਜਾ ਰਹੀ ਹੈ।




