Site icon TheUnmute.com

ਰੰਗਲੇ ਪੰਜਾਬ ਦੀ ਸਿਰਜਣਾ ‘ਚ ਅਹਿਮ ਭੂਮਿਕਾ ਨਿਭਾ ਰਹੇ ਹਨ ਯੁਵਕ ਮੇਲੇ: ਪ੍ਰਭਜੋਤ ਕੌਰ

ਮਾਪੇ-ਅਧਿਆਪਕ ਮਿਲਣੀ

ਐਸ.ਏ.ਐਸ.ਨਗਰ, 14 ਦਸੰਬਰ 2023: ਸਥਾਨਕ ਪੈਰਾਗੌਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਯੁਵਕ ਸੇਵਾਵਾਂ ਵਿਭਾਗ ਮੁਹਾਲੀ ਵੱਲੌ ਵੱਖ ਵੱਖ ਲੋਕ ਕਲਾਵਾਂ, ਲੋਕ ਗੀਤਾਂ ਲੋਕ ਨਾਚਾਂ ਨੂੰ ਸਮਰਪਿਤ ਦੋ ਰੋਜ਼ਾ ਜਿਲ੍ਹਾ ਪੱਧਰੀ ਯੁਵਕ ਮੇਲੇ (Youth fairs) ਦਾ ਉਦਘਾਟਨ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰਭਜੋਤ ਕੌਰ ਨੇ ਕੀਤਾ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ ਮਲਕੀਤ ਸਿੰਘ ਮਾਨ ਦੀ ਅਗਵਾਈ ਵਿਚ ਇਸ ਦੋ ਰੋਜ਼ਾ ਮੇਲੇ ਦੌਰਾਨ ਜਿਲੇ ਦੀਆਂ ਵੱਖ ਵੱਖ ਯੂਨੀਵਰਸਿਟੀਆਂ, ਕਾਲਜਾਂ ਸਕੂਲਾਂ ਅਤੇ ਕਲੱਬਾਂ ਦੇ ਲੱਗਭੱਗ 5000 ਭਾਗੀਦਾਰ ਭਾਗ ਲੈ ਰਹੇ ਹਨ।

ਇਸ ਮੌਕੇ ਪ੍ਰਭਜੋਤ ਕੌਰ ਨੇ ਦੱਸਿਆ ਕਿ ਇਹਨਾਂ ਯੁਵਕ ਮੇਲਿਆਂ (Youth fairs) ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਪੰਜਾਬ ਦੈ ਅਮੀਰ ਵਿਰਸੇ ਨਾਲ ਜੋੜ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦੇ ਰੰਗਲੇ ਪੰਜਾਬ ਦੀ ਸਿਰਜਣਾ ਕਰਨਾ ਹੈ। ਇਸ ਮੇਲੇ ਦੌਰਾਨ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਈ ਵੀ ਐਮ ਅਤੇ ਵੀ ਵੀ ਪੈਟ ਦੀ ਟ੍ਰੇਨਿੰਗ ਵੀ ਦਿੱਤੀ ਗਈ।

ਸ਼ਾਮ ਦੀ ਸਭਾ ਵਿੱਚ ਇਨਾਮ ਵੰਡਣ ਦੀ ਰਸਮ ਜਿਲ੍ਹਾ ਪ੍ਰੀਸ਼ਦ ਦੇ ਸਕੱਤਰ ਪ੍ਰਿਤਪਾਲ ਸਿੰਘ ਨੇ ਨਿਭਾਈ। ਇਸ ਮੌਕੇ ਸੰਗਰੂਰ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ, ਫਤਿਹਗੜ੍ਹ ਸਾਹਿਬ ਦੇ ਐਕਮਜੀਤ ਸਿੰਘ ਚੀਮਾ, ਜਲੰਧਰ ਤੋਂ ਸ੍ਰ ਜਸਪਾਲ ਸਿੰਘ ਅਤੇ ਪਟਿਆਲਾ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ ਦਿਲਵਰ ਸਿੰਘ ਨੇ ਸ਼ਿਰਕਤ ਕਰਕੇ ਇਸ ਮੇਲੇ ਦਾ ਮਾਣ ਵਧਾਇਆ।

Exit mobile version