Site icon TheUnmute.com

ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਅਹਿਮ ਮੰਚ: CM ਭਗਵੰਤ ਮਾਨ

Youth festival

ਹੁਸ਼ਿਆਰਪੁਰ, 15 ਨਵੰਬਰ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਹੁਸ਼ਿਆਰਪੁਰ ਦੇ ਕਾਲਜ ‘ਚ ਲੱਗੇ ਯੁਵਕ ਮੇਲੇ (Youth festivals) ‘ਚ ਸਟੇਜ ਤੋਂ ਪ੍ਰਸਿੱਧ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੁਆਰਾ ਲਿਖੀ ਇਨਕਲਾਬੀ ਕਵਿਤਾ “ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ” ਸੁਣਾ ਕੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਸਰੋਤਿਆਂ ਨੂੰ ਕੀਲਿਆ |

ਡੀਏਵੀ ਕਾਲਜ ‘ਚ ਕਰਵਾਏ ਗਏ ਯੁਵਕ ਮੇਲੇ ਦੌਰਾਨ ਮੁੱਖ ਮੰਤਰੀ ਮਾਨ ਨੇ ਆਪਣੇ ਪੁਰਾਣੇ ਮਿੱਤਰ ਅਤੇ ਕਲਾਕਾਰ ਕਰਮਜੀਤ ਅਨਮੋਲ ਨਾਲ ਸਟੇਜ ਤੋਂ ਕਵਿਤਾ ਸੁਣਾਉਣ ਤੋਂ ਪਹਿਲਾਂ ਕਿਹਾ ਕਿ ਇਹ ਇਨਕਲਾਬੀ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਅਸੀਂ ਆਪਣੇ ਕਾਲਜ ਦੇ ਦਿਨਾਂ ਦੌਰਾਨ ਇਸ ਨੂੰ ਵੱਖ-ਵੱਖ ਮੁਕਾਬਲਿਆਂ ‘ਚ ਸੁਣਾਇਆ ਕਰਦੇ ਹੁੰਦੇ ਸਨ ਅਤੇ ਅੱਜ ਇੱਥੇ ਆ ਅੱਜ ਕਾਲਜ ਵੇਲੇ ਦੀਆਂ ਯਾਦਾਂ ਤਾਜ਼ਾ ਕੀਤੀਆਂ  |

ਮੁੱਖ ਮੰਤਰੀ ਨੇ ਕਿਹਾ ਕਿ ਯੁਵਕ ਮੇਲੇ (Youth festivals) ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਕੰਮ ਕਰਦੇ ਹਨ। ਉਸ ਨੇ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਸ ਨੂੰ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਵਿੱਚ ਮੱਦਦ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਹ ਉਨ੍ਹਾਂ ਦੀ ਸਫ਼ਲਤਾ ‘ਚ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੀਵਨ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਲਈ ਦ੍ਰਿੜ ਅਤੇ ਕੇਂਦਰਿਤ ਪਹੁੰਚ ਹਰ ਨੌਜਵਾਨ ਦੀ ਸ਼ਖਸੀਅਤ ਦਾ ਹਿੱਸਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਤਮ ਵਿਸ਼ਵਾਸ ਅਤੇ ਸਕਾਰਾਤਮਕ ਰਵੱਈਆ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੁੱਢਲੇ ਗੁਣ ਹੋਣੇ ਚਾਹੀਦੇ ਹਨ ਪਰ ਇਨ੍ਹਾਂ ਵਿੱਚ ਕਿਸੇ ਕਿਸਮ ਦੀ ਹਉਮੈ ਨਹੀਂ ਹੋਣੀ ਚਾਹੀਦੀ।

ਪੰਜਾਬ ਨੂੰ ਵਿਸ਼ਵ ਦਾ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਅਤੇ ਸੂਬਾ ਸਰਕਾਰ ਦਾ ਸਮਰਥਨ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਅਥਾਹ ਊਰਜਾ ਅਤੇ ਪ੍ਰਤਿਭਾ ਦੀ ਬਖਸ਼ਿਸ਼ ਹੈ ਜੋ ਹਮੇਸ਼ਾ ਅੱਗੇ ਲਿਆਉਣ ਲਈ ਉਤਪ੍ਰੇਰਕ ਰਹੀ ਹੈ।

Exit mobile version