ਪਿੰਡ ਹਿੰਮਤਪੁਰਾ

ਨੌਜਵਾਨਾਂ ਨੇ ਸਰਪੰਚ ਨੂੰ ਸੌਂਪਿਆ ਮੰਗ ਪੱਤਰ, ਵਿਆਹ ਨਾ ਕਰਵਾਇਆ ਤਾਂ ਹੋਵੇਗਾ ਤਿੱਖਾ ਸੰਘਰਸ਼

ਮੋਗਾ, 14 ਅਗਸਤ 2025: ਮੋਗਾ ਜ਼ਿਲ੍ਹਾ ਦੇ ਪਿੰਡ ਹਿੰਮਤਪੁਰਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਮੁੰਡਿਆਂ ਵੱਲੋਂ ਪਿੰਡ ਦੇ ਸਰਪੰਚ ਨੂੰ ਇੱਕ ਮੰਗ ਪੱਤਰ ਦਿੱਤਾ ਹੈ | ਨੌਜਵਾਨ ਨੇ ਇਸ ਪੱਤਰ ਰਾਹੀਂ ਮੰਗ ਕੀਤੀ ਕਿ ਉਨ੍ਹਾਂ ਦੀ ਉਮਰ 30 ਸਾਲ ਹੈ ਅਤੇ ਉਨ੍ਹਾਂ ਦਾ ਵਿਆਹ ਨਹੀਂ ਹੋ ਰਿਹਾ |

ਨੌਜਵਾਨਾਂ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਉਹਨਾਂ ਦਾ ਵਿਆਹ ਕਰਵਾਇਆ ਜਾਵੇ ਨਹੀਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਉਥੇ ਹੀ ਨੌਜਵਾਨਾਂ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਹੈ |
ਜਾਣਕਾਰੀ ਮੁਤਾਬਕ ਪਿੰਡ ਦੇ ਸਰਪੰਚ ਬਾਦਲ ਸਿੰਘ ਦਾ ਕਹਿਣਾ ਹੈ ਕਿ ਸਾਡੇ ਪਿੰਡ ਦੇ ਨੌਜਵਾਨਾਂ ਵੱਲੋਂ ਮੇਰੀ ਵੋਟਾਂ ‘ਚ ਮੱਦਦ ਕੀਤੀ ਸੀ | ਉਨ੍ਹਾਂ ਨੇ ਮੈਨੂੰ ਇੱਕ ਮੰਗ ਪੱਤਰ ਦਿੱਤਾ ਹੈ, ਜਿਸ ‘ਚ ਲਿਖਿਆ ਹੈ ਕਿ ਉਨ੍ਹਾਂ ਦੀ ਉਮਰ 30 ਸਾਲ ਦੇ ਕਰੀਬ ਹੈ ਅਤੇ ਉਹ ਵਿਆਹ ਕਰਵਾਉਣਾ ਚਾਹੁੰਦੇ ਹਨ | ਪ੍ਰੰਤੂ ਉਹਨਾਂ ਦਾ ਵਿਆਹ ਨਹੀਂ ਹੋ ਰਿਹਾ ਅਤੇ ਪਿੰਡ ਵਾਸੀ ਉਨ੍ਹਾਂ ਨੂੰ ਛੜੇ ਕਹਿ ਕੇ ਬੁਲਾਉਂਦੇ ਹਨ |

ਇਸਦੇ ਨਾਲ ਹੀ ਨੌਜਵਾਨਾਂ ਨੇ ਕਿਹਾ ਕਿ ਛੇਤੀ ਹੀ ਉਨ੍ਹਾਂ ਦਾ ਵਿਆਹ ਕਰਵਾਇਆ ਜਾਵੇ ਨਹੀਂ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਨੌਜਵਾਨਾਂ ਨੇ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੀ ਉਨ੍ਹਾਂ ਦੀ ਵਿਆਹ ਕਰਵਾਉਣ ‘ਚ ਮੱਦਦ ਕਰੇ |

Moga news

Read More: ਇਸ ਪਿੰਡ ‘ਚ ਪ੍ਰੇਮ ਵਿਆਹ ‘ਤੇ ਪੰਚਾਇਤ ਦਾ ਹੁਕਮ, ਜੋੜਾ ਪਿੰਡ ਵਿੱਚ ਨਹੀਂ ਰਹਿ ਸਕੇਗਾ

Scroll to Top