July 7, 2024 6:21 am

“ਆਪ” ਨੂੰ ਲੱਗਾ ਵੱਡਾ ਝਟਕਾ, ਹਲਕਾ ਘਨੌਰ ਦੇ ਦਰਜਨਾਂ ਨੌਜਵਾਨਾਂ ਨੇ ਫੜਿਆ ਕਾਂਗਰਸ ਦਾ ਹੱਥ

ਚੰਡੀਗੜ੍ਹ , 2 ਸਤੰਬਰ 2021 : ਅੱਜ ਹਲਕਾ ਘਨੌਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਹਿਲਾ ਕਾਂਗਰਸ ਆਗੂ ਬੀਬੀ ਕੁਲਵਿੰਦਰ ਕੌਰ ਜ਼ਰੀਕਪੁਰ ਦੀ ਪ੍ਰੇਰਨਾ ਸਦਕਾ ਦਰਜਨਾਂ ਨੌਜਵਾਨਾਂ ਨੇ ਆਪ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ।

ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜਲਾਲਪੁਰ ਅਤੇ ਬਲਾਕ ਸੰਮਤੀ ਸ਼ੰਭੂ ਦੇ ਚੇਅਰਮੈਨ ਅੱਛਰ ਸਿੰਘ ਭੇਡਵਾਲ ਨੇ ਸਵਾਗਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਉਨ੍ਹਾਂ ਨੇ ਹਲਕਾ ਘਨੌਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਲਕੇ ਨੂੰ ਇੰਡਸਟਰੀ ਜ਼ੋਨ ਬਣਾ ਦਿੱਤਾ ਹੈ ਤੇ ਹਲਕੇ ਦੇ ਨੌਜਵਾਨਾਂ ਨੂੰ ਉਦਯੋਗਿਕ ਸਿਖਲਾਈ ਦੇਣ ਲਈ ਘਨੌਰ ਵਿਖੇ ਸਰਕਾਰੀ ਆਈਟੀਆਈ ਦੀ ਸਥਾਪਨਾ ਕਰਵਾਈ ਹੈ |

ਜਿਸ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ ਤੇ ਦਾਖ਼ਲੇ ਵੀ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹਲਕਾ ਘਨੌਰ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਲਕੇ ਵਿੱਚ ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਗਿਆ ਹੈ, ਜਲਦ ਨੌਜਵਾਨਾਂ ਨੂੰ ਖੇਡ ਕਿੱਟਾਂ ਅਤੇ ਜਿੰਮ ਬਣਾ ਕੇ ਦਿੱਤੇ ਜਾਣਗੇ।

ਇਸ ਮੌਕੇ ਕਾਂਗਰਸੀ ਆਗੂ ਧਰਮਾਂ ਜਨਸੂਆ, ਹਰਜਿੰਦਰ ਸਿੰਘ ਜਰੀਕਪੁਰ ਗੁਰਮੀਤ ਸਿੰਘ ਸੰਜਰਪੁਰ ,ਜੀਤ ਸੰਜਰਪੁਰ, ਸੁਰਿੰਦਰ ਸਿੰਘ ਸੰਜਰਪੁਰ ,ਜਸਵੰਤ ਸਿੰਘ ਸੰਜਰਪੁਰ ,ਬਲਜਿੰਦਰ ਸਿੰਘ, ਜਗਤਾਰ ਸਿੰਘ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਰਣਜੀਤ ਸਿੰਘ ,ਅਨਿਕੇਤ, ਹਰਜਿੰਦਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।