Site icon TheUnmute.com

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ‘ਚੋਂ ਨਸ਼ਾ ਤਸਕਰੀ ਨੂੰ ਅੰਤਿਮ ਤੇ ਮੁਕੰਮਲ ਝਟਕਾ ਦੇਵੇਗੀ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ

ਚੰਡੀਗੜ੍ਹ, 01 ਮਾਰਚ 2025: ਪੰਜਾਬ ‘ਚ ਨਸ਼ਾ ਤਸਕਰੀ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਐਲਾਨ ਕੀਤਾ ਕਿ ਯੁੱਧ ਨਸ਼ਿਆਂ ਵਿਰੁੱਧ ਬਾਰੇ ਕੈਬਨਿਟ ਸਬ-ਕਮੇਟੀ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਹਰੇਕ ਕਮੇਟੀ ਮੈਂਬਰ ਨੂੰ ਕੰਮ ਦੇ ਖਾਸ ਖੇਤਰ ਸੌਂਪੇ ਹਨ

ਕੈਬਨਿਟ ਸਬ-ਕਮੇਟੀ ਦੀ ਬੈਠਕ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਤਿਆਰ ਕੀਤੀ ਰਣਨੀਤੀ ਦੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਕਮੇਟੀ ਦੇ ਚਾਰ ਕੈਬਨਿਟ ਮੰਤਰੀਆਂ – ਜਿਨ੍ਹਾਂ ਵਿੱਚ ਖ਼ੁਦ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਦ ਅਤੇ ਲਾਲਜੀਤ ਸਿੰਘ ਭੁੱਲਰ ਸ਼ਾਮਲ ਹਨ | ਇਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ। ਪੰਜਵੇਂ ਕਮੇਟੀ ਮੈਂਬਰ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ‘ਚ ਨਸ਼ਾ ਛੁਡਾਊ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਹ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕਰਨ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪਠਾਨਕੋਟ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦਾ ਨਿਯਮਿਤ ਤੌਰ ‘ਤੇ ਦੌਰਾ ਕਰਨਗੇ।

ਇਸੇ ਤਰ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਲੁਧਿਆਣਾ, ਪਟਿਆਲਾ, ਕਪੂਰਥਲਾ, ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਦੀ ਨਿਗਰਾਨੀ ਕਰਨਗੇ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੰਗਰੂਰ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮਲੇਰਕੋਟਲਾ ਦੀ ਜ਼ਿੰਮੇਵਾਰੀ ਸੰਭਾਲਣਗੇ, ਜਦੋਂ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮਾਨਸਾ ਅਤੇ ਫਿਰੋਜ਼ਪੁਰ ਦੀ ਨਿਗਰਾਨੀ ਕਰਨਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਲੁਧਿਆਣਾ, ਪਟਿਆਲਾ, ਕਪੂਰਥਲਾ, ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਦੀ ਨਿਗਰਾਨੀ ਕਰਨਗੇ।

ਮੰਤਰੀ ਨੇ ਨਸ਼ਾ ਪੀੜਤਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੈਂਬਰਾਂ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਲੜਾਈ ਦਾ ਉਦੇਸ਼ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ ਹੈ, ਜਿਸ ਕਾਰਨ ਨਸ਼ੇੜੀਆਂ ਨੂੰ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਨਸ਼ਿਆਂ ਵਿਰੁੱਧ ਇਸ ਮਹੱਤਵਪੂਰਨ ਲੜਾਈ ‘ਚ ਪੰਜਾਬ ਦੇ ਲੋਕਾਂ ਤੋਂ ਸਹਿਯੋਗ ਅਤੇ ਸਮਰਥਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ‘ਚੋਂ ਨਸ਼ਿਆਂ ਨੂੰ ਖਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਅਤੇ ਉੱਜਵਲ ਭਵਿੱਖ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਜਨਤਾ ਦੇ ਸਾਂਝੇ ਯਤਨ ਜ਼ਰੂਰੀ ਹਨ।

Read More: Drug Issue: ਅਮਨ ਅਰੋੜਾ ਦੀ ਸਖ਼ਤ ਚਿਤਾਵਨੀ, ਨਸ਼ਾ ਤਸਕਰੀ ਛੱਡੋ ਜਾਂ ਫਿਰ ਨਤੀਜੇ ਭੁਗਤਣ ਲਈ ਰਹੋ ਤਿਆਰ

Exit mobile version