Yudh Nashian Virudh

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ, 13 ਸਤੰਬਰ 2025: Yudh Nashian Virudh: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 195ਵੇਂ ਦਿਨ 404 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਤੋਂ ਬਾਅਦ ਸੂਬੇ ਭਰ ‘ਚ 79 ਐਫਆਈਆਰ ਦਰਜ ਕੀਤੀਆਂ ਅਤੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ । ਇਸ ਨਾਲ 195 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 29,288 ਹੋ ਗਈ ਹੈ।

ਪੁਲਿਸ ਮੁਤਾਬਕ ਇਨ੍ਹਾਂ ਛਾਪਿਆਂ ਦੌਰਾਨ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 5.4 ਕਿਲੋ ਹੈਰੋਇਨ, 1 ਕਿਲੋ ਅਫੀਮ, 1657 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5160 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਪੁਲਿਸ ਕਾਰਵਾਈ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ 423 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ। ਪੰਜਾਬ ਪੁਲਿਸ ਨੇ 47 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ਪੁਲਿਸ ਨੇ 376 ਥਾਵਾਂ ‘ਤੇ ਕੀਤੀ ਛਾਪੇਮਾਰੀ, 83 ਜਣੇ ਗ੍ਰਿਫ਼ਤਾਰ

Scroll to Top