ਜਲੰਧਰ, 19 ਅਪ੍ਰੈਲ 2025: ‘ਯੁੱਧ ਨਸ਼ਿਆਂ ਵਿਰੁੱਧ’ (Yudh Nashian Virudh) ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ (Jalandhar Police) ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਅੱਜ ਪੁਲਿਸ ਮੁਤਾਬਕ ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਕੀਤੀ ਹੈ।
ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਮੁਤਾਬਕ ਨਸ਼ਾ ਤਸਕਰਾਂ ਦੇ ਨਾਜਾਇਜ਼ ਕਬਜ਼ਿਆਂ ਨੂੰ ਢਾਹੁਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਥਾਣਾ ਡਿਵੀਜ਼ਨ ਨੰਬਰ 5 ਅਧੀਨ ਆਉਂਦੇ ਮਾਡਲ ਹਾਊਸ ਜਲੰਧਰ ‘ਚ ਸਰਕਾਰੀ ਜ਼ਮੀਨ ‘ਤੇ ਬਣੀ ਜਾਇਦਾਦ ਨੂੰ ਢਾਹ ਦਿੱਤਾ ਗਿਆ ਹੈ।
ਇਸ ਸਬੰਧੀ ਏ.ਸੀ.ਪੀ. ਪੱਛਮੀ ਸਵਰਨਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਨੂੰ ਸਰਕਾਰੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ, ਅੱਜ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ‘ਚ ਇਸ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ (Jalandhar Police) ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਲਖਬੀਰ ਕੌਰ ਰੇਖਾ, ਉਸ ਦੇ ਪਤੀ ਸੰਦੀਪ ਕੁਮਾਰ ਅਤੇ ਰਿਸ਼ਤੇਦਾਰ ਸੂਰਜ, ਜੋ ਇਸ ਗੈਰ-ਕਾਨੂੰਨੀ ਜਗ੍ਹਾ ‘ਤੇ ਰਹਿ ਰਹੇ ਸਨ, ਵਿਰੁੱਧ ਤਿੰਨ ਨਾਰਕੋਟਿਕ ਡਰੱਗਜ਼ ਅਤੇ ਸਾਈਕੋਟ੍ਰੋਪਿਕ ਸਬਸਟੇਂਸਿਸ (ਐਨਡੀਪੀਐਸ) ਮਾਮਲੇ ਦਰਜ ਹਨ। ਉਹ ਇਸ ਮਾਮਲੇ ‘ਚ ਕਪੂਰਥਲਾ ਜੇਲ੍ਹ ‘ਚ ਬੰਦ ਹਨ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਵਟਸਐਪ ਨੰਬਰ 9779-100-200 ‘ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
Read More: ਮੰਡੀ ਗੋਬਿੰਦਗੜ੍ਹ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾਂ, ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਹਟਾਇਆ