ਚੰਡੀਗੜ੍ਹ 20 ਅਗਸਤ 2024: ਕ੍ਰਿਕਟ ਵਿਸ਼ਵ ਕੱਪ 2011 ਜੇਤੂ ਭਾਰਤੀ ਟੀਮ ਦੇ ਹੀਰੋ ਰਹੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ (Yuvraj Singh) ਦੀ ਬਾਇਓਪਿਕ ਬਣਾਉਣ ਦਾ ਐਲਾਨ ਕੀਤਾ ਹੈ | ਇਹ ਬਾਇਓਪਿਕ ਪ੍ਰੋਡਕਸ਼ਨ ਕੰਪਨੀ ਟੀ-ਸੀਰੀਜ਼ ਵੱਲੋਂ ਬਣਾਈ ਜਾਵੇਗੀ ਅਤੇ ਇਸ ਦੇ ਨਿਰਮਾਤਾ ਭੂਸ਼ਣ ਕੁਮਾਰ ਅਤੇ ਰਵੀ ਭਾਗਚੰਦਕਾ ਹੋਣਗੇ।
ਇਹ ਬਾਇਓਪਿਕ ਯੁਵਰਾਜ ਸਿੰਘ (Yuvraj Singh) ਦੇ ਜੀਵਨ, ਖਾਸ ਤੌਰ ‘ਤੇ ਉਨ੍ਹਾਂ ਦੇ ਕ੍ਰਿਕਟ ਕਰੀਅਰ ਅਤੇ ਕੈਂਸਰ ਨਾਲ ਉਨ੍ਹਾਂ ਦੀ ਲੜਾਈ ‘ਤੇ ਕੇਂਦਰਿਤ ਕੀਤੀ ਗਈ ਹੈ। ਹਾਲਾਂਕਿ ਫਿਲਮ ਦਾ ਟਾਈਟਲ ਅਜੇ ਤੈਅ ਨਹੀਂ ਹੋਇਆ ਹੈ | ਫਿਲਮ ‘ਚ ਯੁਵਰਾਜ ਸਿੰਘ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦਾ ਨਾਂ ਵੀ ਅਜੇ ਤੈਅ ਨਹੀਂ ਹੋਇਆ ਹੈ। ਆਪਣੀ ਬਾਇਓਪਿਕ ਬਾਰੇ ਯੁਵਰਾਜ ਸਿੰਘ ਨੇ ਕਿਹਾ ਹੈ, ’ਮੈਂ’ਤੁਸੀਂ ਬਹੁਤ ਸਨਮਾਨਤ ਮਹਿਸੂਸ ਕਰ ਰਿਹਾ ਹਾਂ। ਮੇਰੀ ਕਹਾਣੀ ਦੁਨੀਆ ਭਰ ਦੇ ਲੱਖਾਂ ਪ੍ਰਸ਼ੰਸਕਾਂ ਨੂੰ ਦਿਖਾਈ ਜਾਵੇਗੀ।