Kaka Lakhewali

ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਕਾਂਗਰਸ ਦੇ ਸੀਨੀਅਰ ਆਗੂ ਕਾਕਾ ਲੱਖੇਵਾਲੀ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ

ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ 2023: ਸ੍ਰੀ ਮੁਕਤਸਰ ਸਾਹਿਬ ਦੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਕਾ ਲੱਖੇਵਾਲੀ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਪੱਤਰ ਵਿਚ ਕਾਕਾ ਲੱਖੇਵਾਲੀ ਨੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ’ਤੇ ਕਈ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਆਪਣੇ ਆਉਣ ਵਾਲੇ ਸਿਆਸੀ ਭਵਿੱਖ ਦਾ ਫ਼ੈਸਲਾ ਆਪਣੇ ਵਰਕਰਾਂ ਨਾਲ ਗੱਲ ਕਰਕੇ ਕਰਨਗੇ।

ਦੂਜੇ ਪਾਸੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨਾਲ ਇਸ ਬਾਰੇ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਕਾਕਾ ਲੱਖੇਵਾਲੀ ਨੂੰ ਕਾਂਗਰਸ ਪਾਰਟੀ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਇਕ ਨੋਟਿਸ 20 ਫਰਵਰੀ ਨੂੰ ਦਿੱਤਾ ਗਿਆ ਸੀ, ਜਿਸ ਦੀ ਮਿਤੀ ਅੱਜ ਪੂਰੀ ਹੋ ਰਹੀ ਸੀ ਅਤੇ ਅੱਜ ਉਸ ’ਤੇ ਕਾਂਗਰਸ ਪਾਰਟੀ ਵਲੋਂ ਕਾਰਵਾਈ ਕੀਤੀ ਜਾਣੀ ਸੀ।

congress

 

ਵਿਦੇਸ਼

Scroll to Top