Site icon TheUnmute.com

ਜ਼ੀਰਾ ਸ਼ਰਾਬ ਫੈਕਟਰੀ ਨੂੰ ਹਾਈਕੋਰਟ ਵਲੋਂ ਮਿਲੀ ਰਾਹਤ, ਇਥਨੋਲ ਨੂੰ ਫੈਕਟਰੀ ਤੋਂ ਬਾਹਰ ਕੱਢਣ ਦੀ ਦਿੱਤੀ ਇਜਾਜ਼ਤ

Zira Liquor Factory

ਚੰਡੀਗੜ੍ਹ, 14 ਮਾਰਚ 2023: ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ | ਹਾਈਕੋਰਟ ਨੇ ਫੈਕਟਰੀ ਵਿੱਚ ਰੱਖੇ ਇਥਨੋਲ ਨੂੰ ਫੈਕਟਰੀ ਤੋਂ ਬਾਹਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ।ਅਦਾਲਤ ਨੇ ਪੰਜਾਬ ਸਰਕਾਰ ਨੂੰ ਇਥਨੋਲ ਕੱਢਣ ਵੇਲੇ ਪੂਰੀ ਸੁਰੱਖਿਆ ਦੇਣ ਦੇ ਹੁਕਮ ਵੀ ਦਿੱਤੇ ਹਨ। ਹਾਈਕੋਰਟ ਨੇ ਫੈਕਟਰੀ ਨੂੰ ਇਹ ਕੰਮ ਪੂਰਾ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ।

ਸ਼ਰਾਬ ਫ਼ੈਕਟਰੀ ਮਾਲਕਾਂ ਵਲੋਂ ਹੀ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਫੈਕਟਰੀ ਵਿੱਚ ਵੱਡੀ ਮਾਤਰਾ ਵਿੱਚ ਇਥਨੋਲ ਰੱਖਿਆ ਜਾਂਦਾ ਹੈ, ਜੋ ਕਿ ਬੇਹੱਦ ਘਾਤਕ ਸਾਬਤ ਹੋ ਸਕਦਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਇਸ ਈਥਾਨੌਲ ਨੂੰ ਬਾਹਰ ਕੱਢਣ ਦੀ ਅਪੀਲ ਕੀਤੀ ਹੈ |

ਇਹ ਵੀ ਦੱਸ ਦੇਈਏ ਕਿ ਪਿਛਲੀ ਸੁਣਵਾਈ ‘ਤੇ ਸਰਕਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ ਪਰ ਫੈਕਟਰੀ ਦੇ ਐਕਸਾਈਜ਼ ਲਾਇਸੈਂਸ ਦੀ ਮਿਆਦ ਖ਼ਤਮ ਹੋ ਚੁੱਕੀ ਹੈ, ਇਸ ਲਈ ਮਾਲ ਨੂੰ ਬਾਹਰ ਜਾਣ ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ। ਪਰ ਅੱਜ ਹਾਈਕੋਰਟ ਨੇ ਫੈਕਟਰੀ ਨੂੰ ਫੈਕਟਰੀ ਵਿੱਚ ਰੱਖਿਆ ਇਥਨੋਲ ਬਾਹਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ।

Exit mobile version