https://theunmute.com/ex-minister-bharat-bhushan-ashus-5-day-remand-ended-reappearance-in-court-today/

ਜ਼ੀਰਕਪੁਰ ਪੁਲਿਸ ਵੱਲੋਂ ਲੋਕਾਂ ਨੂੰ ਠੱਗਣ ਵਾਲੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 21 ਜਣੇ ਗ੍ਰਿਫਤਾਰ

ਚੰਡੀਗੜ੍ਹ, 07 ਅਗਸਤ 2024: ਜ਼ੀਰਕਪੁਰ ਪੁਲਿਸ (Zirakpur police) ਨੇ ਆਨਲਾਈਨ ਕੰਪਨੀਆਂ, ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਦੀਆਂ ਜਾਅਲੀ ਆਈਡੀ ਬਣਾ ਕੇ ਲੋਕਾਂ ਨੂੰ ਠੱਗਣ ਵਾਲੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਤੋਂ 21 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਜ਼ੀਰਕਪੁਰ ਪੁਲਿਸ ਵੱਲੋਂ ਕਈ ਟੀਮਾਂ ਬਣਾ ਕੇ ਨਾਲੋ-ਨਾਲ ਕਈ ਥਾਵਾਂ ‘ਤੇ ਛਾਪੇਮਾਰੀ ਕਰਕੇ ਕੀਤੀ ਗਈ ਹੈ |

ਮੁਲਜ਼ਮ ਮਾਈਕ੍ਰੋਸਾਫਟ, ਐਮਾਜ਼ਾਨ ਆਦਿ ਸਾਈਟਾਂ ਦੀਆਂ ਆਨਲਾਈਨ ਸੇਵਾਵਾਂ ਦੇਣ ਦੇ ਬਹਾਨੇ ਆਨਲਾਈਨ ਸਾਫਟਵੇਅਰ ਐਕਸ ਲਾਈਟ ਆਦਿ ਰਾਹੀਂ ਸਪੂਫ ਕਾਲਾਂ ਕਰਕੇ ਅਤੇ ਫਰਜ਼ੀ ਆਈਡੀ ਬਣਾ ਕੇ ਲੋਕਾਂ ਨੂੰ ਡਰਾਉਂਦੇ ਸਨ। ਮੁਲਜ਼ਮ ਕਹਿੰਦੇ ਸਨ ਕਿ ਮੈਕਸੀਕੋ ਤੋਂ ਉਨ੍ਹਾਂ ਦਾ ਨਜਾਇਜ਼ ਪਾਰਸਲ ਬਰਾਮਦ ਹੋਇਆ ਹੈ।

ਇਸ ਤੋਂ ਬਾਅਦ ਫਰਜ਼ੀ ਯੂਆਰਐਲ ਬਣਾ ਕੇ ਭੋਲੇ-ਭਾਲੇ ਲੋਕਾਂ ਨਾਲ ਧੋਖਾ ਕਰਕੇ ਉਨ੍ਹਾਂ ਦੇ ਖਾਤਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਪੂਰੇ ਬੈਂਕ ਖਾਤੇ ਖਾਲੀ ਕਰ ਦਿੰਦੇ ਸਨ। ਪੁਲਿਸ (Zirakpur police) ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ ਅਤੇ ਪੁੱਛਗਿੱਛ ਲਈ ਤਿੰਨ ਦਿਨਾਂ ਪੁਲਿਸ ਰਿਮਾਂਡ ’ਤੇ ਲਿਆ ਹੈ।

Scroll to Top